Certificates distributed to the trainees at the end of the self-employment dairy training program
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਵੈ ਰੋਜਗਾਰ ਡੇਅਰੀ ਸਿਖਲਾਈ ਪ੍ਰੋਗਰਾਮ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਪ੍ਰੈਸ ਨੋਟ
ਤਰਨ ਤਾਰਨ 1 ਜੁਲਾਈ ( ) ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡਾਇਰੈਕਟਰ ਸ਼੍ਰੀ ਵਰਿਆਮ ਸਿੰਘ ਗਿੱਲ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 20 ਜੂਨ ਤੋਂ 1 ਜੁਲਾਈ 2022 ਤੱਕ ਸਵੈ ਰੋਜਗਾਰ ਡੇਅਰੀ ਸਿਖਲਾਈ ਪ੍ਰੋਗਰਾਮ ਅਧੀਨ ਚਲਾਏ ਗਏ ਬੈਚ ਦੇ ਸਫਲਤਾਪੂਰਵਕ ਸਮਾਪਤ ਹੋਣ ਤੇ 1 ਜੁਲਾਈ ਨੂੰ ਸ਼੍ਰੀ ਨਿਰਮਲ ਰਾਉ, ਲੀਡ ਬੈਂਕ ਮੈਨੇਜਰ, ਤਰਨ ਤਾਰਨ ਵੱਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ।
ਇਸ ਮੋਕੇ ਐਲ. ਡੀ. ਐਮ. ਵੱਲੋਂ ਸਿਖਿਆਰਥੀਆਂ ਨੂੰ ਵੱਖ ਵੱਖ ਬੈਂਕਾਂ ਤੋਂ ਦਵਾਏ ਜਾਣ ਵਾਲੇ ਕਰਜੇ ਲਈ ਕੋਈ ਵੀ ਦਿੱਕਤ ਨਾ ਆਉਣ ਦਾ ਭਰੋਸਾ ਦਵਾਇਆ ਗਿਆ । ਐਲ.ਡੀ.ਐਮ ਨੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਸਵੈ ਰੋਜਗਾਰ ਦੇ ਮੋਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਿਸ ਤਹਿਤ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜਗਾਰ ਸਕੀਮ ਨੂੰ ਉਤਸ਼ਾਹਿਤ ਕੀਤਾ ਜਾ ਸਕੇ ।
ਸ਼੍ਰੀ ਵਰਿਆਮ ਸਿੰਘ ਗਿੱਲ, ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਵੱਲੋਂ ਸਿਖਿਆਰਥੀਆਂ ਨੂੰ ਸਫਲਤਾਪੂਰਕ ਸਿਖਲਾਈ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ ਅਤੇ ਆਪਣਾ ਡੇਅਰੀ ਧੰਦਾ ਚਲਾਉਣ ਲਈ ਉਤਸ਼ਾਹਿਤ ਕੀਤਾ ਗਿਆ । ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀ ਪ੍ਰਨਾਮ ਸਿੰਘ, ਸ਼੍ਰੀ ਕੰਵਲਜੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ , ਸ਼੍ਰੀ ਗੁਰਸਿਮਰਨ ਸਿੰਘ, ਆਰ. ਐਫ. ਅਤੇ ਸ਼੍ਰੀ ਇਸ਼ਾਂਤ ਕੁਮਾਰ, ਕਲਰਕ ਹਾਜ਼ਰ ਸਨ ।