Close

Chart making competition conducted in all the government schools of the district under the Azadi ka Amrit Mahotsav

Publish Date : 19/07/2022

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਕਰਵਾਏ ਚਾਰਟ ਮੇਕਿੰਗ ਮੁਕਾਬਲੇ

ਤਰਨ ਤਾਰਨ 18 ਜੁਲਾਈ ( ਸਟਾਫ ਰਿਪੋਰਟ )- ਦੇਸ਼ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਫੌਜ਼ ਦੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਦੇ ਮਕਸਦ ਅਤੇ ਉਹਨਾਂ ਦੀਆਂ ਕੁਰਬਾਨੀਆਂ ਨੂੰ ਆਮ ਲੋਕਾਂ ਵਿਚ ਲੰਬੇ ਸਮੇਂ ਤੱਕ ਜ਼ਿੰਦਾ ਰੱਖਣ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਦੀ ਸੁਚੱਜੀ ਰਹਿਨੁਮਾਈ ਹੇਠ ਸਕੂਲਾਂ ਵਿਚ ਸ਼ਹੀਦ ਲਾਂਸ ਨਾਇਕ ਸ਼ਿੰਗਾਰਾ ਸਿੰਘ ਚੋਹਲਾ ਸਾਹਿਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ । ਜਿੰਨਾ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਨੇ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਦਾ ਵਿਕਾਸ ਕਰਦੇ ਹਨ, ਉਥੇ ਇਹਨਾਂ ਮੁਕਾਬਲਿਆਂ ਨਾਲ ਦੇਸ਼ ਦੀ ਖਾਤਰ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਲੰਬੇ ਸਮੇਂ ਤਕ ਅਸੀਂ ਆਪਣੇ ਮਨਾਂ ਅੰਦਰ ਜਿਉਂਦੇ ਰੱਖ ਸਕਦੇ ਹਾਂ ।