Close

Checking of vaccination camps by District Vaccination Officer Tarn Taran

Publish Date : 11/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ੍ਹ ਟੀਕਾਕਰਨ ਅਫਸਰ ਤਰਨ ਤਾਰਨ ਵੱਲੋਂ ਵੈਕਸੀਨੇਸ਼ਨ ਕੈਂਪਾਂ ਦੀ ਚੈਕਿੰਗ
ਤਰਨ ਤਾਰਨ, 10 ਮਈ :
ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸੇ ਆਸ਼ੇ ਦੀ ਪੂਰਤੀ ਲਈ ਅੱਜ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵਲੋਂ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਦੌਰਾਨ ਆਮ ਆਦਮੀ ਕਲੀਨਿਕ ਡਾਲੇਕੇ ਵਿਖੇ ਓ. ਪੀ. ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਕੀਤੀ ਗਈ ਅਤੇ ਸਬ ਸੈਂਟਰ ਸ਼ਾਹਬਾਜਪੁਰ ਵਿਖੇ ਮਮਤਾ ਦਿਵਸ ਦੌਰਾਨ ਕੋਲਡ ਚੇਨ, ਰੁਟੀਨ ਇਮੁਨਾਈਜੇਸ਼ਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ।
ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਹਰੇਕ ਸਬ ਸੈਂਟਰ ਪੱਧਰ ‘ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਜਿਸ ਦੌਰਾਣ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਆਉਟ ਰੀਚ ਕੈਂਪ ਵੀ ਲਗਾਏ ਜਾਂਦੇ ਹਨ। ਇਸਤੋਂ ਇਲਾਵਾ ਆਮ ਆਦਮੀਂ ਕਲੀਨਿਕਾਂ ਵੀ ਲੋਕਾਂ ਦੀ ਸਿਹਤ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ।