Close

Child care organizations must be registered

Publish Date : 10/07/2023
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ
ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ
–ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਜੁਵੇਨਾਈਲ ਜਸਟਿਸ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਡਿਪਟੀ ਕਮਿਸ਼ਨਰ
ਤਰਨ ਤਾਰਨ 07 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਜ਼ਿਲ੍ਹਾ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਤਰਨ ਤਾਰਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਤਰਨ ਤਾਰਨ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜਿਲ ਉੱਪਰ ਕਮਰਾ ਨੰਬਰ 311 ਵਿੱਚ ਸਥਿਤ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਜਾਂ ਫਿਰ 94639 03411 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।