Child Welfare Committee and Juvenile Justice Board to be reconstituted in the district – Deputy Commissioner

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰ ਗਠਨ-ਡਿਪਟੀ ਕਮਿਸ਼ਨਰ
ਤਰਨਤਾਨ, 26 ਮਈ
ਡਿਪਟੀ ਕਮਿਸ਼ਨਰ ਤਰਨਤਾਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਈ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਵ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿੰਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ `ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ।
ਉਹਨਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੈਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰ ਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ।ਇਹਨਾਂ ਦੀ ਨਿਯੁਕਤੀ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ। ਉਹਨਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਯੂਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ `ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 311 ਤੀਜੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ. ਸੀ. ਓ. ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in `ਤੇ ਕਰ ਸਕਦੇ ਹਨ । ਬਿਨੈ ਪੱਤਰ ਕਰਨ ਦੀ ਅੰਤਿਮ ਮਿਤੀ 17 ਜੂਨ, 2025 ਹੈ