Close

Cleaning campaign conducted by Nehru Yuva Kendra Tarn Taran in Dugri village

Publish Date : 20/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਪਿੰਡ ਦੁੱਗਰੀ ਵਿੱਚ ਚਲਾਈ ਗਈ ਸਫ਼ਾਈ ਮੁਹਿੰਮ
ਤਰਨ ਤਾਰਨ, 19 ਅਕਤੂਬਰ :
ਅਜ਼ਾਦੀ ਦੇ 75ਵੇਂ ਅੰਮ੍ਰਿਤ ਉਤਸਵ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰ, ਤਰਨਤਾਰਨ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ 2.0 ਪ੍ਰੋਗਰਾਮ ਤਹਿਤ ਅੱਜ ਸਵੱਛ ਭਾਰਤ ਮੈਗਾ ਡਰਾਈਵ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅੱਜ ਪਿੰਡ ਦੁੱਗਰੀ ਵਿਖੇ ਭਗਤ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸਫਾਈ ਅਭਿਆਨ ਚਲਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਯੂਥ ਸਪੋਰਟਸ ਕਮੇਟੀ ਦੇ ਪ੍ਰਧਾਨ ਸਰੂਪ ਸਿੰਘ, ਪਿੰਡ ਦੇ ਸਰਪੰਚ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਚੇਤ ਸਿੰਘ ਅਤੇ ਮੈਂਬਰ ਅਤੇ ਹੋਰ ਹਾਜ਼ਰ ਸਨ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਾਰਿਆਂ ਨੇ ਮਿਲ ਕੇ ਸਵੱਛ ਭਾਰਤ ਅਭਿਆਨ 2.0 ਤਹਿਤ ਕੰਪਨੀ ਬਾਗ ਵਿੱਚ ਸਫ਼ਾਈ ਅਭਿਆਨ ਚਲਾਇਆ ਅਤੇ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕੀਤਾ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ।ਨਹਿਰੂ ਯੁਵਾ ਕੇਂਦਰ ਤਰਨਤਾਰਨ ਦੀ ਅਗਵਾਈ ਹੇਠ ਚਲਾਈ ਗਈ ਇਸ ਸਫ਼ਾਈ ਮੁਹਿੰਮ ਵਿੱਚ ਸਾਰਿਆਂ ਨੇ ਮਿਲ ਕੇ ਕਰੀਬ 500 ਕਿਲੋ ਪਲਾਸਟਿਕ ਇਕੱਠਾ ਕਰਕੇ ਇਸ ਪਲਾਸਟਿਕ ਦੇ ਕੂੜੇ ਦਾ ਨਿਪਟਾਰਾ ਕੀਤਾ।
ਜ਼ਿਲ੍ਹਾ ਯੂਥ ਅਫ਼ਸਰ ਮਿਸ ਜਸਲੀਨ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਯੂਥ ਸਰਕਲਾਂ ਰਾਹੀਂ ਮੈਗਾ ਡਰਾਈਵ ਚਲਾਈ ਜਾ ਰਹੀ ਹੈ।ਉਹਨਾਂ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੱਛ ਭਾਰਤ ਅਭਿਆਨ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਲੈ ਕੇ ਜਾਣ।
ਮਿਸ ਜਸਲੀਨ ਕੌਰ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਇਸਦੀ ਥਾਂ `ਤੇ ਧਾਤੂ ਦੀਆਂ ਬਣੀਆਂ ਬੋਤਲਾਂ, ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ। ਜ਼ਿਲ੍ਹਾ ਯੂਥ ਅਫ਼ਸਰ ਵੱਲੋਂ ਪਲਾਸਟਿਕ ਦੇ ਵਾਤਾਵਰਨ ਅਤੇ ਮਨੁੱਖਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ 100 ਤੋਂ ਵੱਧ ਥਾਵਾਂ `ਤੇ ਸਫ਼ਾਈ ਮੁਹਿੰਮ ਚਲਾਈ ਜਾ ਚੁੱਕੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਰਿਫਰੈਸ਼ਮੈਂਟ ਦਿੱਤੀ ਗਈ।