Close

Cleanliness campaign conducted at Harike under the leadership of District Youth Officer Jasleen Kaur

Publish Date : 17/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਅਗਵਾਈ ਹੇਠ ਹਰੀਕੇ ਵਿਖੇ ਚਲਾਇਆ ਗਿਆ ਸਫ਼ਾਈ ਅਭਿਆਨ
ਹਰੀਕੇ/ਤਰਨ ਤਾਰਨ, 13 ਅਕਤੂਬਰ
ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਵੱਛ ਭਾਰਤ 2.0 ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਅਗਵਾਈ ਹੇਠ ਹਰੀਕੇ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ। ਹਰੀਕੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਹਰੀਕੇ ਵਿਖੇ ਵੱਖ-ਵੱਖ ਥਾਵਾਂ ਤੋਂ ਪਲਾਸਟਿਕ ਦੀਆਂ ਬੋਤਲਾਂ, ਥੈਲੇ ਅਤੇ ਹੋਰ ਪਲਾਸਟਿਕ ਦਾ ਕੂੜਾ ਆਦਿ ਚੁੱਕਿਆ ਗਿਆ।
ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮਿਸ ਜਸਲੀਨ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ 01 ਅਕਤੂਬਰ ਤੋਂ 31 ਅਕਤੂਬਰ 2022 ਤੱਕ ਪੂਰੇ ਤਰਨਤਾਰਨ ਜ਼ਿਲ੍ਹੇ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਦੇ ਨਾਲ-ਨਾਲ ਨਾਗਰਿਕਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਇਸ ਪ੍ਰੋਗਰਾਮ ਦੌਰਾਨ ਮਿਸ ਜਸਲੀਨ ਕੌਰ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਇਸ ਦੀ ਥਾਂ `ਤੇ ਧਾਤੂ ਦੀਆਂ ਬੋਤਲਾਂ, ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ।ਇਸ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਵੱਲੋਂ ਵਾਤਾਵਰਨ ਅਤੇ ਮਨੁੱਖਾਂ ਨੂੰ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ 50 ਤੋਂ ਵੱਧ ਥਾਵਾਂ `ਤੇ ਸਫ਼ਾਈ ਮੁਹਿੰਮ ਚਲਾਈ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਸਵੱਛ ਭਾਰਤ ਅਭਿਆਨ 2.0 ਦਾ ਮੁੱਖ ਉਦੇਸ਼ ਕੂੜਾ ਮੁੱਖ ਤੌਰ `ਤੇ ਸਿੰਗਲ ਯੂਜ਼ ਪਲਾਸਟਿਕ ਨੂੰ ਸਾਫ਼ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣਾ ਹੈ।
ਇਸ ਸਾਲ ਦੇਸ਼ ਭਰ ਦੇ ਸਾਰੇ ਨਾਗਰਿਕਾਂ ਦੇ ਸਹਿਯੋਗ ਅਤੇ ਸਵੈ-ਇੱਛਤ ਭਾਗੀਦਾਰੀ ਨਾਲ 1 ਕਰੋੜ ਕਿਲੋਗ੍ਰਾਮ ਕੂੜਾ (ਪਲਾਸਟਿਕ, ਈ-ਕੂੜਾ ਅਤੇ ਹੋਰ ਕੂੜਾ) ਇਕੱਠਾ ਕੀਤਾ ਜਾਵੇਗਾ ਅਤੇ ਇਸ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਪ੍ਰੋਗਰਾਮ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਜਨਤਕ ਥਾਵਾਂ ਅਤੇ ਘਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਕਮਲਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਿਰਤਪ੍ਰੀਤ ਕੌਰ, ਐਡਵੋਕੇਟ ਅਮਨਦੀਪ ਕੌਰ, ਨਹਿਰੂ ਯੁਵਾ ਕੇਂਦਰ ਦੇ ਸ਼ੁਭਮ ਸ਼ਰਮਾ, ਹਰਪ੍ਰੀਤ ਸਿੰਘ, ਸੰਦੀਪ ਮਸੀਹ, ਅੰਮ੍ਰਿਤਪਾਲ ਸਿੰਘ, ਹਿੰਮਤ ਪਾਲ ਸਿੰਘ, ਸਵੇਤਾ ਕੌਰ, ਕਰਮਜੀਤ ਕੌਰ, ਕਿਰਨਦੀਪ ਕੌਰ ਅਤੇ ਹੋਰ ਵਲੰਟੀਅਰ ਹਾਜ਼ਰ ਸਨ।