Close

Cluster Gandiwind went door-to-door for new admissions in schools

Publish Date : 19/04/2021
EDU
ਕਲੱਸਟਰ ਗੰਡੀਵਿੰਡ ਨੇ ਸਕੂਲਾਂ ਵਿੱਚ ਨਵੇਂ ਦਾਖਲਿਆਂ ਲਈ ਘਰ-ਘਰ ਜਾ ਕੇ ਅਲਖ ਜਗਾਈ
ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਤਰਨ ਤਾਰਨ, 17 ਅਪ੍ਰੈਲ :
ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ, ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਸ਼ੀਲ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮਂਟਰੀ ਸ੍ਰੀ ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰ ਜਸਵਿੰਦਰ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਅੱਜ ਬਲਾਕ ਚੋਹਲਾ ਸਾਹਿਬ ਦੇ ਕਲੱਸਟਰ ਗੰਡੀਵਿੰਡ ਦੇ ਸਮੂਹ ਐਚ. ਟੀ. ਸਹਿਬਾਨ ਅਤੇ ਅਧਿਆਪਕ ਸਹਿਬਾਨ ਨੇ ਮਿਲ ਕੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । 
ਮੀਡੀਆ ਕੋਆਰਡੀਨੇਟਰ ਦਿਨੇਸ਼ ਕੁਮਾਰ ਨਾਲ ਗੱਲਬਾਤ ਕਰਦਿਆਂ ਸਕੂਲ ਮੁਖੀ ਹਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ । ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਬਿਹਤਰੀਨ ਸਿੱਖਿਆ ਨੇ ਮਾਤਾ ਪਿਤਾ ਦੇ ਮਨਾਂ ਅੰਦਰ ਸਰਕਾਰੀ ਸਕੂਲਾਂ ਪ੍ਰਤੀ ਮਜ਼ਬੂਤ ਵਿਸ਼ਵਾਸ਼ ਪੈਦਾ ਕੀਤਾ ਹੈ । ਉਹਨਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਨਿੱਜੀ ਸਕੂਲਾਂ ਵਿੱਚ ਮੋਟੀਆਂ ਫੀਸਾਂ ਭਰ ਕੇ ਵੀ ਨਹੀਂ ਮਿਲਦੀਆਂ । ਸਰਕਾਰੀ ਸਕੂਲਾਂ ਵਿਚ  ਪੰਜਾਬੀ ਦੇ ਨਾਲ ਨਾਲ ਇਸ ਵਾਰ ਅੰਗਰੇਜੀ ਮਾਧਿਅਮ ਵੀ ਸ਼ੁਰੂ ਕੀਤਾ ਗਿਆ ਹੈ । 
ਸਕੂਲ ਮੁਖੀ ਮਨਜੀਤ ਕੌਰ ਨੇ ਕਿਹਾ ਕਿ ਈ ਕੰਟੈਂਟ ਰਾਹੀਂ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਦਿੱਤੀ ਜਾ ਰਹੀ ਹੈ । ਐਲ ਕੇ ਜੀ ਤੋਂ ਲੈਕੇ ਪੰਜਵੀਂ ਸ਼੍ਰੇਣੀ ਤੱਕ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜਾਈ ਕਰਵਾਈ ਜਾ ਰਹੀ ਹੈ । ਉਹਨਾਂ ਤੋਂ ਇਲਾਵਾ ਸਕੂਲ ਮੁਖੀ ਨਿੰਦਰ ਜੀ, ਗੁਰਪ੍ਰੀਤ ਸਿੰਘ ਨੱਥੋਕੇ, ਮਨਜੀਤ ਸਿੰਘ ਅਲੀਪੁਰ, ਬਲਜਿੰਦਰ ਸਿੰਘ, ਅਤੇ ਅੰਤਰਪਾਲ ਸਿੰਘ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਕਿੜੀਆਂ, ਗੁਰਦੇਵ ਸਿੰਘ ਅਤੇ ਪਰਵਿੰਦਰ ਕੌਰ ਹਾਜਰ ਸਨ ।  
ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਡੇ ਸਕੂਲਾਂ ਦੇ ਵਿਦਿਆਰਥੀ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ । ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੀ੍ਰ ਪਰਮਜੀਤ ਸਿੰਘ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕ ਸਹਿਬਾਨ ਵੱਲੋਂ ਕੀਤੀ ਜਾ ਰਹੀ ਇਸ ਕਾਬਿਲੇ ਤਾਰੀਫ਼ ਮਿਹਨਤ ਤੇ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਅਧਿਆਪਕ ਸਿੱਖਿਆ ਵਿਭਾਗ ਦਾ ਮਾਣ ਹਨ।