Close

Commencement of Mathematical Fairs in Government Schools of the District with Encouraging Participation of Students

Publish Date : 09/08/2021
DEO

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਵਿਦਿਆਰਥੀਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਗਣਿਤ ਮੇਲਿਆਂ ਦੀ ਸ਼ੁਰੂਆਤ
ਤਰਨਤਾਰਨ, 07 ਅਗਸਤ :
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੱਟੇ ਦੀ ਬਜਾਏ ਸੰਕਲਪ ਆਧਾਰਿਤ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ `ਚ 7 ਅਗਸਤ ਤੋਂ ਗਣਿਤ ਮੇਲੇ ਕਰਵਾਏ ਜਾ ਰਹੇ ਹਨ।
ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਉਤਸ਼ਾਹ ਪੂਰਵਕ ਸ਼ਮੂਲੀਅਤ ਨਾਲ ਜਿਲ੍ਹੇ ਦੇ ਸਰਕਾਰੀ ਸਕੂਲਾਂ `ਚ ਗਣਿਤ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਵਿਭਾਗੀ ਸਮਾਂ ਸਾਰਣੀ ਅਨੁਸਾਰ ਗਣਿਤ ਮੇਲੇ ਕਰਵਾਏ ਜਾਣੇ ਹਨ।
ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਗਣਿਤ ਵਿਸ਼ੇ ਨੂੰ ਆਮ ਤੌਰ `ਤੇ ਵਿਦਿਆਰਥੀਆਂ ਵੱਲੋਂ ਮੁਸ਼ਕਿਲ ਅਤੇ ਖੁੁੁਸ਼ਕ ਵਿਸ਼ਾ ਸਮਝਿਆ ਜਾਂਦਾ ਹੈ ਅਤੇੇ ਬਹੁਗਿਣਤੀ ਵਿਦਿਆਰਥੀ ਗਣਿਤ ਵਿਸ਼ਾ ਪੜ੍ਹਨ ਤੋਂ ਕੰਨੀ ਕਤਰਾਉਂਦੇ ਹਨ।ਜਦਕਿ ਗਣਿਤ ਵਿਸ਼ਾ ਨਾ ਤਾਂ ਮੁਸ਼ਕਿਲ ਹੈ ਅਤੇ ਨਾ ਹੀ ਖੁਸ਼ਕ।ਗਣਿਤ ਵਿਸ਼ੇ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਪੈਦਾ ਕਰਨ ਦੇ ਮਨੋਰਥ ਨਾਲ ਹੀ ਗਣਿਤ ਮੇਲੇ ਕਰਵਾਏ ਜਾ ਰਹੇ ਹਨ।ਮੇਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਮੱਦਦ ਨਾਲ ਗਣਿਤ ਦੇ ਸੰਕਲਪਾਂ ਨੂੰ ਪ੍ਰਯੋਗੀ ਤੌਰ `ਤੇ ਸਪੱਸ਼ਟ ਕਰਦੇ ਮਾਡਲ ਅਤੇ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਖੁਦ ਮੇਲਿਆਂ `ਚ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਕੂਲਾਂ ਦੇ ਦੌਰਿਆਂ ਦੌਰਾਨ ਵੇਖਣ `ਚ ਆਇਆ ਹੈ ਕਿ ਗਣਿਤ ਮੇਲਿਆਂ ਪ੍ਰਤੀ ਨਾ ਕੇਵਲ ਵਿਦਿਆਰਥੀਆਂ ਅਤੇ ਅਧਿਆਪਕਾਂ `ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਸਗੋਂ ਵਿਦਿਆਰਥੀਆਂ ਦੇ ਮਾਪੇ ਵੀ ਇਹਨਾਂ ਮੇਲਿਆਂ ਪ੍ਰਤੀ ਭਾਰੀ ਉਤਸ਼ਾਹ ਵਿਖਾ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਿੱਦਿਅਕ ਮੇਲਿਆਂ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਸਮਾਜ ਦੀਆਂ ਮੋਹਤਬਰ ਸਖਸ਼ੀਅਤਾਂ ਦੀ ਆਮਦ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੌਸਲਾ ਮਿਲਦਾ ਹੈ।
ਸ਼੍ਰੀ ਜਸਵੰਤ ਸਿੰਘ, ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਇਹ ਗਣਿਤ ਮੇਲਾ ਸੱਤ ਅਗਸਤ ਤੋਂ ਸ਼ੁਰੂ ਹੋ ਕੇ ਗਿਆਰਾਂ ਅਗਸਤ ਤੱਕ ਮਨਾਇਆ ਜਾਵੇਗਾ।ਗਣਿਤ ਮੇਲੇ ਤੋਂ ਪਹਿਲਾਂ ਹਰ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਾਡਲਾਂ ਅਤੇ ਗਤੀਵਿਧੀਆਂ ਦੀ ਤਿਆਰੀ ਕਰਵਾਈ ਗਈ ਹੈ।ਤਿਆਰੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਗਣਿਤ ਨੂੰ ਰੱਟੇ ਦੀ ਬਜਾਏ ਸੰਕਲਪ ਸਮਝ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਗਣਿਤ ਦੇ ਸਮੂਹ ਬਲਾਕ ਮੈਂਟਰ ਗਣਿਤ ਸਕੂਲਾਂ ਦੇ ਦੌਰੇ ਕਰਕੇ ਮੇਲਿਆਂ ਦੇ ਆਯੋਜਨ ਵਿੱਚ ਅਧਿਆਪਕਾਂ ਦੀ ਹਰ ਪੱਖੋਂ ਮੱਦਦ ਕਰ ਰਹੇ ਹਨ।