Company selected 41 eligible candidates during the placement camp organized by the District Employment and Business Bureau
Publish Date : 10/02/2021

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਭਾਗ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 41 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਕੀਤੀ ਗਈ ਚੋਣ
10 ਫਰਵਰੀ ਨੂੰ ਟਾਊਨ ਰੋਜ਼ਗਾਰ ਦਫਤਰ, ਸਿਵਲ ਪਸ਼ੂ ਹਸਪਤਾਲ ਕੈਰੋਂ ਵਿਖੇ ਵੀ ਲਗਾਇਆ ਜਾਵੇਗਾ
ਪਲੇਸਮੈਂਟ ਕੈਂਪ
ਤਰਨ ਤਾਰਨ, 09 ਫਰਵਰੀ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਸੰਜੀਵ ਕੁਮਾਰ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਏਜ਼ਾਈਲ ਹਰਬਲ, ਕੰਪਨੀ ਵਲੋਂ ਭਾਗ ਲਿਆ ਗਿਆ। ਪਲੇਸਮੈਂਟ ਕੈਂਪ ਵਿੱਚ 62 ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਅਤੇ 41 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਚੋਣ ਕੀਤੀ ਗਈ। ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਅਤੇ ਮਾਨਯੋਗ ਡਿਪਟੀ ਕਮਿਸ਼ਨਰ, ਵਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀ ਅਧੀਨ ਵੋਟ ਬਣਾਉਣ ਅਤੇ ਵੋਟ ਦਾ ਅਧਿਕਾਰ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਤ ਕੀਤਾ ਗਿਆ ਅਤੇ ਨਾਲ ਹੀ ਬਿਊਰੋ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਹਨਾਂ ਦੱਸਿਆ ਕਿ 10 ਫਰਵਰੀ, 2020 ਨੂੰ ਟਾਊਨ ਰੋਜ਼ਗਾਰ ਦਫਤਰ, ਸਿਵਲ ਪਸ਼ੂ ਹਸਪਤਾਲ, ਕੈਰੋਂ ਵਿਖੇ ਵੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਏਜ਼ਾਈਲ ਹਰਬਲ ਕੰਪਨੀ ਵਲੋਂ ਭਾਗ ਲਿਆ ਜਾਵੇਗਾ। 12ਵੀਂ ਪਾਸ ਲੜਕੀਆਂ ਕੈਂਪ ਵਿੱਚ ਆਪਣੇ ਵਿਦਿਅਕ ਯੋਗਤਾ ਦੇ ਸਰਟੀਫੀਕੇਟ ਅਤੇ ਅਧਾਰ ਕਾਰਡ ਲੈ ਕੇ ਹਾਜ਼ਰ ਹੋ ਸਕਦੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਹਰ ਹਫਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਚਾਹਵਾਨ ਉਮੀਦਵਾਰ ਬਿਊਰੋ ਦੇ ਪਲੇਸਮੈਂਟ ਅਧਿਕਾਰੀ ਸ਼੍ਰੀ ਹਰਮਨਦੀਪ ਸਿੰਘ ਨਾਲ ਮੋਬਾਈਲ ਨੰਬਰ 99155-26560 ਤੇ ਕੰਮ ਵਾਲੇ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਸੰਪਰਕ ਕਰ ਸਕਦੇ ਹਨ।