Close

Complete vaccination of children from 0 to 5 years and pregnant women should be ensured-Deputy Commissioner

Publish Date : 13/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ
13 ਫਰਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾਵੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ
ਤਰਨ ਤਾਰਨ, 10 ਫਰਵਰੀ :
ਜ਼ਿਲ੍ਹਾ ਤਰਨ ਤਾਰਨ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬੀਮਾਰੀਆਂ ਤੋਂ ਬਚਾਇਆ ਜਾ ਸਕੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਅਧੂਰੇ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੰਨ੍ਹਾਂ ਖੇਤਰਾਂ ਵਿਚ ਟੀਕਕਾਰਨ ਘੱਟ ਹੈ, ਉੱਥੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ।
ਇਸ ਮੌਕੇ ਸਿਵਲ ਸਰਜਨ ਡਾ. ਦਿਲਬਾਗ਼ ਸਿੰਘ, ਆਈ. ਐੱਮ. ਏ. ਪ੍ਰਧਾਨ ਡਾ. ਦਿਨੇਸ਼ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ, ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਪੰਚਾਂ, ਪੰਚਾਂ, ਸੈਕਟਰੀ, ਨੰਬਰਦਾਰਾਂ ਰਾਹੀਂ ਪਿੰਡ ਪੱਧਰ ਉਤੇ ਅਤੇ ਮਿਊਂਸਪਲ ਕਾਰਪੋਰੇਸ਼ਨ ਰਾਹੀਂ ਸ਼ਹਿਰੀ ਖੇਤਰਾਂ ਵਿਚ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਟੀਕਾਕਰਨ ਮੁਹਿੰਮ ਦਾ ਲਾਹਾ ਲੈਣ ਲਈ ਜਾਗਰੂਕ ਕਰਨ ਤਾਂ ਕਿ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਨੂੰ ਕਿਹਾ ਕਿ ਸਮੂਹ ਸਕੂਲਾਂ ਦੇ ਮੁੱਖ ਅਧਿਆਪਕ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਟੀਕਾਕਰਨ ਕਾਰਡ ਚੈਕਅੱਪ ਲਈ ਹਦਾਇਤ ਦੇਣ ਤੇ ਜਿਨ੍ਹਾਂ ਬੱਚਿਆਂ ਦਾ ਟੀਕਾਕਰਨ ਅਧੂਰਾ ਹੈ, ਉਨ੍ਹਾਂ ਮਾਪਿਆਂ ਨੂੰ ਮੁਕੰਮਲ ਟੀਕਾਕਰਨ ਕਰਵਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਦਿਲਬਾਗ਼ ਸਿੰਘ ਨੇ ਦੱਸਿਆ ਕਿ 13 ਤੋਂ 17 ਫਰਵਰੀ ਨੂੰ ਵਿਸ਼ੇਸ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਸਮੂਹ ਐੱਸ. ਐੱਮ. ਓਜ਼ ਅਤੇ ਸਬੰਧਿਤਾਂ ਨੂੰ ਹਦਾਇਤ ਕੀਤੀ ਕਿ ਇਸ ਕੈਂਪ ਦੌਰਾਨ ਰਹਿੰਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਹਾਈ ਰਿਸਕ ਏਰੀਆ ਨੂੰ ਪਹਿਲ ਦੇ ਆਧਾਰ ‘ਤੇ ਕਵਰ ਕੀਤਾ ਜਾਵੇਗਾ। ਉਹਨਾਂ ਕਿਹਾ ਝੁੱਗੀਆਂ, ਝੌਪੜੀਆਂ ਅਤੇ ਵੱਖ-ਵੱਖ ਪਿੰਡਾਂ ਵਿੱਚ ਰਹਿੰਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਹਨਾਂ ਕਿਹਾ ਮਾਈਕਰੋ ਪਲਾਨ ਅਧੀਨ ਸਮੂਹ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਗੁਰਦੁਆਰਾ ਸਾਹਿਬ, ਆਂਗਣਬਾੜੀ ਕੇਂਦਰਾਂ ਤੇ ਸ਼ਾਂਝੀਆਂ ਥਾਵਾਂ ‘ਤੇ ਪਹੁੰਚ ਕੇ ਟੀਕਾਕਰਨ ਕਰਨਗੀਆਂ।