Close

“Cova app” for everyone traveling from one district to another. It will be mandatory for e-pass- Deputy Commissioner

Publish Date : 03/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਇੱਕ ਜ਼ਿਲ੍ਹੇ ‘ਚੋ ਦੂਜੇ ਜ਼ਿਲ੍ਹੇ ਵਿੱਚ ਆਉਣ-ਜਾਣ ਲਈ ਹਰ ਇੱਕ ਵਿਅਕਤੀ ਨੂੰ “ਕੋਵਾ ਐਪ”
ਤੋਂ ਜਾਰੀ ਹੋਣ ਵਾਲਾ ਈ-ਪਾਸ ਬਣਾਉਣਾ ਲਾਜ਼ਮੀ ਹੋਵੇਗਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 3 ਜੂਨ :
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੱਕ ਜ਼ਿਲ੍ਹੇ ‘ਚੋ ਦੂਜੇ ਜ਼ਿਲ੍ਹੇ ਵਿੱਚ ਆਉਣ-ਜਾਣ ਲਈ ਹਰ ਇੱਕ ਵਿਅਕਤੀ ਨੂੰ “ਕੋਵਾ ਐਪ” ਤੋਂ ਜਾਰੀ ਹੋਣ ਵਾਲਾ ਈ-ਪਾਸ ਬਣਾਉਣਾ ਲਾਜ਼ਮੀ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਈ-ਪਾਸ ਬਣਾਉਣ ਲਈ ਹਰ ਵਿਅਕਤੀ ਨੂੰ ਆਪਣੇ ਫੋਨ ਵਿੱਚ “ਕੋਵਾ ਐਪ” ਡਾਊਨਲੋਡ ਕਰਨੀ ਜ਼ਰੂਰੀ ਹੋਵੇਗੀ।
ਉਹਨਾਂ ਦੱਸਿਆ ਕਿ “ਕੋਵਾ ਐਪ” ਓਪਨ ਕਰਨ ‘ਤੇ ਖੱਬੇ ਪਾਸੇ ਬਣੀਆਂ ਤਿੰਨ ਡੰਡੀਆਂ ਕਲਿੱਕ ਕਰਨ ‘ਤੇ ਅੰਤਰ-ਜ਼ਿਲਾ ਪਾਸ ਲਿਖਿਆ ਦਿਖਾਈ ਦੇਵੇਗਾ।ਅੰਤਰ ਜ਼ਿਲਾ ਪਾਸ ਨੂੰ ਕਲਿੱਕ ਕਰਨ ‘ਤੇ ਈ-ਪਾਸ ਬਣਾਉਣ ਦੀ ਕਾਰਵਾਈ ਹਰ ਵਿਅਕਤੀ ਵੱਲੋਂ ਆਪ ਹੀ ਕੀਤੀ ਜਾਣੀ ਹੈ।ਈ- ਪਾਸ ਬਣਾਉਣ ਲਈ ਲੋੜੀਂਦੀ ਜਾਣਕਾਰੀ ਭਰਨ ਤੋਂ ਬਾਅਦ ਆਪਣੇ-ਆਪ ਹੀ ਈ-ਪਾਸ ਮਿੱਥੀ ਮਿਤੀ ਲਈ ਜਾਰੀ ਹੋ ਜਾਵੇਗਾ।ਉਹਨਾਂ ਕਿਹਾ ਕਿ ਮੋਬਾਇਲ ਫੋਨ ‘ਤੇ ਜੀ. ਪੀ. ਐੱਸ. ਲੋਕੇਸ਼ਨ ਅਤੇ ਬਲੂਟੁੱਥ ਆੱਨ ਹੋਣਾ ਜ਼ਰੂਰੀ ਹੈ।
ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੁਆਰਾ ਲਾਂਚ ਕੀਤੀ ਗਈ “ਕੋਵਾ ਐਪ” ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮੋਬਾਈਲ ਐਪਲੀਕੇਸ਼ਨ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਤੋਂ ਇਲਾਵਾ ਇਸ ਐਪ ਵਿੱਚ ਯਾਤਰੀਆਂ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਵਾਸਤੇ ਅੰਤਰ-ਜ਼ਿਲਾ ਪਾਸ ਖੁਦ ਜਨਰੇਟ ਕਰਨ ਦੀ ਨਵੀਂ ਵਿਸ਼ੇਸ਼ਤਾ ਵੀ ਸ਼ਾਮਲ ਕੀਤੀ ਗਈ ਹੈ। ਉਨਾਂ ਕਿਹਾ ਕਿ ਕੋਵਾ ਐਪ ’ਤੇ ਇਸ ਵਿਸ਼ੇਸ਼ਤਾ ਜ਼ਰੀਏ, ਨਾਗਰਿਕ ਅੰਤਰ-ਜ਼ਿਲਾ ਪਾਸਾਂ ਲਈ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਣਗੇ ਅਤੇ ਖ਼ੁਦ ਪਾਸ ਜਨਰੇਟ ਕਰ ਸਕਣਗੇ। ਉਨਾਂ ਕਿਹਾ ਕਿ ਇਹ ਪਾਸ ਸਰਕਾਰੀ ਅਥਾਰਟੀਆਂ ਨੂੰ ਸੰਪਰਕ ਟਰੇਸਿੰਗ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਵੀ ਸਹਾਇਤਾ ਕਰਨਗੇ।
ਇਸ ਵਿਸ਼ੇਸ਼ਤਾ ਦਾ ਲਾਭ ਲੈਣ ਲਈ, ਨਾਗਰਿਕਾਂ ਨੂੰ ਕੋਵਾ ਐਪ ’ਤੇ ਖੁਦ ਅੰਤਰ-ਜ਼ਿਲਾ ਪਾਸ ਜਨਰੇਟ ਕਰਨਾ ਹੋਵੇਗਾ, ਜਿਸਨੂੰ ਉਹ ਆਪਣੀ ਯਾਤਰਾ ਦੌਰਾਨ ਚੈਕਿੰਗ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿਖਾ ਸਕਦੇ ਹਨ।ਇਸ ਵਿਸ਼ੇਸ਼ਤਾ ਤੋਂ ਇਲਾਵਾ “ਕੋਵਾ ਐਪ” ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲਿਆਂ ਵਿੱਚ ਕੋਵਿਡ-19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਐਪ ਦੀਆਂ ਵੱਖ ਵੱਖ ਵਿਸ਼ੇਸ਼ਤਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ “ਕੋਵਾ ਐਪ” ਡਾਊਨਲੋਡ ਕਰਨ ਦੀ ਅਪੀਲ ਕੀਤੀ।
————–