Covid-19 epidemic pays Rs 50,000 to heirs of deceased – Additional Deputy Commissioner
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
ਕੋਵਿਡ-19 ਮਹਾਂਮਾਰੀ ਕਾਰਨ ਮ੍ਰਿਤਕਾਂ ਦੇ ਵਾਰਿਸਾਂ ਨੂੰ ਦਿੱਤੀ ਜਾਂਦਾ ਹੈ 50 ਹਜ਼ਾਰ ਰੁਪਏ ਦਾ ਮੁਆਵਜ਼ਾ- ਵਧੀਕ ਡਿਪਟੀ ਕਮਿਸ਼ਨਰ
ਮੁਆਵਜਾ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਕਾਨੂੰਨੀ ਵਾਰਿਸ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਵਿਖੇ ਜਮ੍ਹਾ ਕਰਵਾ ਸਕਦੇ ਹਨ ਆਪਣੀ ਪ੍ਰਤੀਬੇਨਤੀ
ਤਰਨ ਤਾਰਨ, 5 ਜੁਲਾਈ ( )
ਕੋਵਿਡ-19 ਮਹਾਂਮਾਰੀ ਦੌਰਾਨ ਜਿੰਨ੍ਹਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਂਦਾ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ.) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਮੁਆਵਜਾ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀਬੇਨਤੀ ਨਿਰਧਾਰਤ ਅਰਜ਼ੀ ਫਾਰਮ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਕਮਰਾ ਨੰ: 06 ਵਿਖੇ ਜਮ੍ਹਾ ਕਰਵਾ ਸਕਦੇ ਹਨ। ਇਸ ਮੌਕੇ ਐਸਡੀਐਮ ਤਰਨਤਾਰਨ ਰਜਨੀਸ਼ ਅਰੋੜਾ, ਐਸਡੀਐਮ ਪੱਟੀ ਅਲਕਾ ਕਾਲੀਆ, ਐਸਡੀਐਮ ਖਡੂਰ ਸਾਹਿਬ ਦੀਪਕ ਭਾਟੀਆ, ਉੱਪ ਅਰਥ ਤੇ ਅੰਕੜ੍ਹਾ ਸਲਾਹਕਾਰ ਅਮਨਦੀਪ ਸਿੰਘ ਹਾਜ਼ਰ ਸਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ19 ਕਾਰਨ ਹੋਈ ਮੌਤ ਦੇ ਪਰਿਵਾਰਿਕ ਮੈਂਬਰਾਂ ਦੀ ਘਰ ਜਾ ਕੇ ਪਛਾਣ ਕਰ ਕੇ ਅਤੇ ਉਨ੍ਹਾਂ ਦੀ ਪ੍ਰਤੀਬੇਨਤੀ ਦੇਣ ਵਿਚ ਮੱਦਦ ਕੀਤੀ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤਾ ਜਾਂਦਾ 50 ਹਜ਼ਾਰ ਰੁਪਏ ਦਾ ਮੁਆਵਜਾ ਉਨ੍ਹਾਂ ਨੂੰ ਮਿੱਲ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਝ ਹੀ ਅਜਿਹੇ ਕੇਸ ਬਾਕੀ ਹਨ ਜਿਨ੍ਹਾਂ ਵੱਲੋਂ ਹਾਲੇ ਤੱਕ ਆਪਣੀ ਪ੍ਰਤੀਬੇਨਤੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਾਰਿਸਾਂ ਵੱਲੋਂ ਆਪਣੀ ਪ੍ਰਤੀਬੇਨਤੀ ਦੇਣ ਲਈ ਜ਼ਰੂਰੀ ਦਸਤਾਵੇਜ ਜਿਵੇਂ ਕਿ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਹਿਚਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦਾ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪੋਜਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਣਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ) ਲਗਾਉਣਾ ਲਾਜ਼ਮੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਵਾਰਿਸਾਂ ਨੂੰ ਐਕਸਗ੍ਰੇਸ਼ੀਆ ਸਹਾਇਤਾ ਦੇਣ ਲਈ ਵੱਖਰੇ ਤੌਰ ਤੇ ਮੁਲਾਜ਼ਮਾ ਦੀਆਂ ਡਿਊਟੀ ਵੀ ਲਗਾਈਆਂ ਗਈਆਂ ਹਨ ਜੋ ਕਿ ਵਾਰਿਸਾਂ ਦੇ ਘਰ ਜਾ ਕੇ ਉਨ੍ਹਾਂ ਵੱਲੋ ਇਹ ਸਹਾਇਤਾ ਪ੍ਰਾਪਤ ਕਰਨ ਵਿਚ ਪੂਰੀ ਮੱਦਦ ਕਰਨਗੇ।