Close

Covid-19 positive patients to be fined Rs 5,000 for violating “home isolation” rules

Publish Date : 05/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤਾ ਜਾਵੇਗਾ 5000 ਰੁਪਏ ਜੁਰਮਾਨਾ
ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗਾ 10000 ਰੁਪਏ ਜੁਰਮਾਨਾ
ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਤਰਨ ਤਾਰਨ, 05 ਅਗਸਤ :
ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਕੋਵਿਡ-19 ਦੀ ਰੋਕਥਾਮ ਲਈ ਜਾਰੀ ਹਦਾਇਤਾਂ/ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਜੋ ਰੋਕਾਂ/ ਜੁਰਮਾਨੇ ਲਗਾਏ ਗਏ ਹਨ, ਉਹਨਾਂ ਨੂੰ ਹੋਰ ਸਖਤ/ਵਧਾਇਆ ਜਾਣਾ ਜ਼ਰੂਰੀ ਹੈ।ਇਸ ਸਬੰਧੀ ਜ਼ਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤੇ ਐਪੀਡੈਮੀਕ ਡਸੀਜ਼ ਐਕਟ 1897 ਦੇ ਸੈਕਸ਼ਨ 12 (9) ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਜਨਤਕ ਸਥਾਨਾਂ ‘ਤੇ ਮਾਸਕ ਨਾ ਪਹਿਨਣ ‘ਤੇ 500 ਰੁਪਏ ਦਾ ਜੁਰਮਾਨਾ, “ਹੋਮ ਕੁਆਰੰਟੀਨ” ਦੀ ਉਲੰਘਣਾ ਕਰਨ ‘ਤੇ 200 ਰੁਪਏ ਦਾ ਜੁਰਮਾਨਾ ਅਤੇ ਜਨਤਕ ਸਥਾਨ ‘ਤੇ ਥੁੱਕਣ ‘ਤੇ 500 ਰੁਪਏ ਦਾ ਜੁਰਮਾਨਾ ਹੋਵੇਗਾ।ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੁਕਾਨਾਂ/ਵਪਾਰਿਕ ਸਥਾਨਾਂ ‘ਤੇ ਮਾਲਕਾਂ ਵੱਲੋ ਸਮਾਜਿਕ ਦੂਰੀ (ਸੋਸ਼ਲ ਡਿਸਟੈਸਿੰਗ) ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ, ਜਦਕਿ ਬੱਸਾਂ ਅਤੇ ਕਾਰਾਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ’ਤੇ ਸਮਾਜਿਕ ਦੂਰੀ (ਸੋਸ਼ਲ ਡਿਸਟੈਸਿੰਗ) ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ’ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਇਹ ਹੁਕਮ ਉਹ ਸਾਰੇ ਅਧਿਕਾਰੀ ਜੋ ਬੀ. ਡੀ. ਪੀ. ਓ., ਨਾਇਬ ਤਹਿਸੀਲਦਾਰ ਅਤੇ ਪੁਲਿਸ ਵਿਭਾਗ ਦੇ ਏ. ਐੱਸ. ਆਈ. ਦੇ ਅਹੁਦੇ ਤੋ ਘੱਟ ਨਾ ਹੋਣ ਵੱਲੋ ਐਪੀਡੈਮੀਕ ਡਸੀਜ਼ ਐਕਟ 1897 ਦੇ ਉਪਬੰਧਾਂ ਤਹਿਤ ਜਿਲ੍ਹਾ ਤਰਨ ਤਾਰਨ ਵਿੱਚ ਲਾਗੂ ਕਰਾਉਣੇ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।ਉਨ੍ਹਾਂ ਲੋਕਾਂ ਨੂੰ ਧਾਰਮਿਕ ਥਾਵਾਂ ’ਤੇ ਮਾਸਕ ਪਹਿਨਣ ਸਮੇਤ ਕੋਵਿਡ-19 ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।
——————-