Close

Covid-19 vaccine administered to 2851 front line workers of Tarn Taran district – Deputy Commissioner

Publish Date : 08/02/2021
DC
ਜ਼ਿਲਾ ਤਰਨ ਤਾਰਨ ਦੇ 2851 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 209 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 53 ਹਜ਼ਾਰ 591 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 07 ਫਰਵਰੀ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 2851 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 209 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 153591 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 150977 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 181 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2158 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2044 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 06 ਫਰਵਰੀ ਨੂੰ ਜਾਂਚ ਲਈ ਅੰਮਿ੍ਰਤਸਰ ਲੈਬ ਵਿੱਚ ਭੇਜੇ ਗਏ 355 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 298 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 09 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 05 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ  02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।