Close

Covid-19 vaccine administered to 3301 frontline workers in the district – Deputy Commissioner

Publish Date : 11/02/2021
DC
ਜ਼ਿਲ੍ਹੇ ਦੇ 3301 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 603 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 55 ਹਜ਼ਾਰ 293 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 10 ਫਰਵਰੀ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3301 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 603 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 155293 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 152265 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 595 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2165 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2044 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 424 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 08 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 15 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 10 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।