Covid-19 vaccine administered to 3956 frontline workers in the district – Deputy Commissioner
Publish Date : 16/02/2021

ਜ਼ਿਲ੍ਹੇ ਦੇ 3956 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 612 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 57 ਹਜ਼ਾਰ 881 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 15 ਫਰਵਰੀ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3956 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 612 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 157881 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 154859 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 582 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2177 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2046 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 261ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 29 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 24 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 18 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।