Close

Covid-19 vaccine administered to 4214 frontline workers of the district – Deputy Commissioner

Publish Date : 17/02/2021
DC
ਜ਼ਿਲ੍ਹੇ ਦੇ 4214 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 489 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 370 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 16 ਫਰਵਰੀ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4214 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 489 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 158370 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 155478 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 452 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2177 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2046 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 478 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 36 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 24 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 18 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।