Close

Covid-19 vaccine administered to 4862 frontline workers in the district – Deputy Commissioner

Publish Date : 22/02/2021
DC
ਜ਼ਿਲੇ ਦੇ 4862 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 974 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 19 ਫਰਵਰੀ :—-ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4862 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 496 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 159974 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 157054 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 483 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2191 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2054 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਫਰਵਰੀ ਨੂੰ ਜਾਂਚ ਲਈ ਅੰਮਿ੍ਰਤਸਰ ਲੈਬ ਵਿੱਚ ਭੇਜੇ ਗਏ 447 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 12 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 11 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 28 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 20 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।