Close

Covid-19 vaccine administered to 6173 frontline workers in the district – Deputy Commissioner

Publish Date : 25/02/2021
DC
ਜ਼ਿਲੇ ਦੇ 6173 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 903 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 63 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 24 ਫਰਵਰੀ:
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 6173 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 903 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 163096 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 159659 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 871 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2220 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2067 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 891 ਨਮੂਨਿਆਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 883 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 32 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 42 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 28 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ ।