Covid-19 vaccine has been administered to 1,03,648 persons in the district so far – Deputy Commissioner

ਜ਼ਿਲ੍ਹੇ ਵਿੱਚ ਹੁਣ ਤੱਕ 1,03,648 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 07 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,03,648 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,28,982 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,20,200 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2341 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 686 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 6069 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 5185 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 04 ਮਈ ਨੂੰ ਅੰਮ੍ਰਿਤਸਰ ਭੇਜੇ ਗਏ 671 ਸੈਂਪਲਾਂ ਵਿੱਚੋਂ 531 ਦੀ ਰਿਪੋਰਟ ਆਈ ਹੈ, ਜਿੰਨ੍ਹਾਂ ਵਿੱਚੋਂ 55 ਸੈਂਪਲ ਪਾਜ਼ੇਟਿਵ ਆਏ ਹਨ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 200 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 15 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 185 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 652 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 411 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 42 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 11 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।