Close

Covid-19 vaccine has been administered to 10,500 people in Tarn Taran district – Deputy Commissioner

Publish Date : 12/03/2021
DC Sir
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 10500 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1037 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 75 ਹਜ਼ਾਰ 383 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 10 ਮਾਰਚ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 10500 ਲੋਕਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ 1037 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 175383 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 170718 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1976 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2361 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2135 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਰੋਨਾ ਵਾਇਰਸ ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ 27 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 26 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 112 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 100 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 06 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ ।