Close

Covid vaccine administered to 17482 people during vaccination camps at various places in the district – Deputy Commissioner

Publish Date : 06/09/2021

ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17482 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1239 ਸੈਂਪਲ ਹੋਰ
ਤਰਨ ਤਾਰਨ, 02 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,53,834 ਲਾਭਪਾਤਰੀਆਂ ਨੂੰ 4,39,327 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17482 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1239 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 183 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 180 ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 01 ਸਤੰਬਰ ਨੂੰ ਭੇਜੇ ਗਏ 1042 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8009 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7620 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,49,360 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,40,634 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1056 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ, ਜਿੰਨਾਂ ਵਿੱਚੋਂ 09 ਮਰੀਜ਼ਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।