Close

Covid vaccine administered to 3582 persons today at various vaccination centers-Deputy Commissioner

Publish Date : 29/06/2021
DC

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3582 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,95,349 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 28 ਜੂਨ :
ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3582 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,95,349 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 957 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 328 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 325 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,84,893 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,76,492 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 882 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7905 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7471 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 72 ਰਹਿ ਗਈ ਹੈ, ਜਿੰਨਾਂ ਵਿੱਚੋਂ 36 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 12 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 01 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।