Close

Covid vaccine administered to 3693 persons today at various vaccination centers-Deputy Commissioner

Publish Date : 29/06/2021

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3693 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,89,654 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 26 ਜੂਨ :
ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,89,654 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 983 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 340 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 338 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,83,346 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,75,192 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 643 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7897 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7460 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 75 ਰਹਿ ਗਈ ਹੈ, ਜਿੰਨਾਂ ਵਿੱਚੋਂ 39 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 12 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 01 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।