Close

Covid vaccine administered to 6176 people today during camps conducted at various places in the district-Deputy Commissioner

Publish Date : 08/07/2021

ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਅੱਜ 6176 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੇ ਲੋਕੀ ਸਵੈ-ਇੱਛਾ ਦੇ ਨਾਲ ਕਰਵਾ ਰਹੇ ਹਨ ਕੋਵਿਡ ਟੀਕਾਕਰਨ
ਤਰਨ ਤਾਰਨ, 07 ਜੁਲਾਈ :
ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ 120 ਵੈਕਸੀਨੇਸ਼ਨ ਦੇ ਸ਼ੈਸਨ ਵੱਖ-ਵੱਖ ਸਥਾਨਾਂ ‘ਤੇ ਲਗਾਏ ਜਾ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਪਿੰਡਾਂ ਦੇ ਲੋਕੀ ਸਵੈ-ਇੱਛਾ ਦੇ ਨਾਲ ਕੋਵਿਡ ਟੀਕਾਕਰਨ ਕਰਵਾ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਅੱਜ ਦੇ ਕੈਂਪਾਂ ਦੌਰਾਨ 6176 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 223500 ਕੋਵਿਡ ਵੈਕਸੀ ਦੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਤੇ ਆਪਣੀ ਇੰਮਊਨਿਟੀ ਨੂੰ ਮਜ਼ੂਬਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਸ਼ਹਿਰ ਦੇ ਹੋਰਨਾਂ ਥਾਵਾਂ ‘ਤੇ ਵੀ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਵੈੱਕਸੀਨ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ । ਇਸ ਲਈ ਲੋਕ ਵੱਧ ਤੋਂ ਵੱਧ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜੋ ਲੋਕ ਵਿਦੇਸ਼ ਪੜ੍ਹਾਈ, ਕੰਮਕਾਜ, ਉਲਪਿੰਕ ਖੇਡਾਂ ਵਿੱਚ ਭਾਗ ਲੈਣ ਲਈ ਜਾ ਰਹੇ ਹਨ, ਜਿਨ੍ਹਾਂ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਨ੍ਹਾਂ ਨੂੰ ਦੂਜੀ ਡੋਜ਼ 28 ਦਿਨ ਦੇ ਅੰਦਰ ਅੰਦਰ ਲਗਾਈ ਜਾਵੇਗੀ । ਦੂਜੀ ਡੋਜ਼ ਲਗਾਉਣ ਲਈ ਲਾਭਪਾਤਰੀ ਦੁਆਰਾ ਆਪਣਾ ਪਾਸਪੋਰਟ, ਆੱਫਰ ਲੇਟਰ, ਵੀਜ਼ੇ ਦੀ ਕਾੱਪੀ ਆਦਿ ਨਾਲ ਲੈ ਕੇ ਆਉਣ । ਇਹ ਸਹੂਲਤ ਕੇਵਲ ਪ੍ਰਦੇਸ ਜਾਣ ਵਾਲੇ ਵਿਅਕਤੀਆਂ ਨੂੰ ਹੈ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਾਲੇ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਗਵਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਸਾਡੇ ਕਾਫ਼ੀ ਪਿੰਡ 100% ਵੈਕਸੀਨੇਟ ਕੀਤੇ ਜਾਣਗੇ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਵੈਕਸੀਨੇਸ਼ਨ ਕਰਵਾਉਣ ।