Close

Covid vaccine administered to 9336 people during camps at various places – Deputy Commissioner

Publish Date : 09/08/2021

ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 9336 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ 102 ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਦੇ ਸ਼ੈਸਨ
ਤਰਨ ਤਾਰਨ, 07 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ 102 ਵੱਖ-ਵੱਖ ਸਥਾਨਾਂ ‘ਤੇ ਵੈਕਸੀਨੇਸ਼ਨ ਦੇ ਸ਼ੈਸਨ ਲਗਾਏ ਗਏ ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 9336 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 2,91,794 ਡੋਜ਼ ਕੋਵਿਡ-19 ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਹੋਰਨਾਂ ਥਾਵਾਂ ‘ਤੇ ਵੀ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣਗੇ ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਲੋਕ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਕੋਵੈਕਸੀਨ ਦੀ ਪਹਿਲੀ ਡੋਜ਼ ਲਗਵਾ ਚੁੱਕੇ ਲਾਭਪਾਤਰੀ, ਜਿੰਨ੍ਹਾਂ ਨੂੰ 28 ਦਿਨ ਹੋ ਚੁੱਕੇ ਹਨ, ਉਹ ਵੈਕਸੀਨ ਸੈਂਟਰਾਂ ‘ਤੇ ਜਾ ਕੇ ਆਪਣੀ ਦੂਜੀ ਡੋਜ਼ ਜਰੂਰ ਲਗਵਾਉਣ। ਉਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣ ।