Close

Credit Outreach Program conducted by Punjab National Bank on behalf of District Lead Bank

Publish Date : 01/11/2021
PNB

ਜ਼ਿਲ੍ਹਾ ਲੀਡ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਵੱਲੋਂ ਕਰਵਾਇਆ ਕ੍ਰੈਡਿਟ ਆਊਟਰੀਚ ਪ੍ਰੋਗਰਾਮ
ਤਾਰਨ ਤਾਰਨ, 29 ਅਕਤੂਬਰ :
ਜ਼ਿਲ੍ਹਾ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਵੱਲੋਂ ਸਥਾਨਕ ਕਾਲਜ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ ਗਿਆ।
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਸ੍ਰੀ ਰਣਜੀਤ ਸਿੰਘ, ਜੀ. ਐੱਮ. ਡੀ. ਆਈ. ਸੀ. ਸ੍ਰੀ ਭਗਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਵਿੰਦਰ ਸਿੰਘ, ਚੀਫ਼ ਮੈਨੇਜਰ ਐੱਸ. ਬੀ. ਆਈ. ਸ੍ਰੀ ਜੋਸ਼ੀ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਨਿਰਮਲ ਰਾਏ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਡੀ. ਸੀ. ਓਜ਼ ਵੀ ਹਾਜ਼ਰ ਸਨ।
  ਡਿਪਟੀ ਕਮਿਸ਼ਨਰ ਨੇ ਸਾਰੇ ਬੈਂਕਾਂ ਨੂੰ ਇਸ ਸਮਾਗਮ ਦੀ ਵਧਾਈ ਦਿੱਤੀ ਅਤੇ ਇਸ ਕਰੈਡਿਟ ਆਊਟਰੀਚ ਮੁਹਿੰਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਬੈਂਕ ਸਰਕਾਰ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਲੈ ਕੇ ਜਾ ਰਹੇ ਹਨ। ਉਨ੍ਹਾਂ ਹਾਜਰ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਜਾਗਰੂਕ ਹੋ ਕੇ ਬੈਂਕ ਦੀਆਂ ਸਕੀਮਾਂ ਦਾ ਲਾਭ ਲੈਣ।
ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਸ੍ਰੀ ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 10 ਲੱਖ ਤੱਕ ਦਾ ਕਰਜਾ ਬਿਨਾਂ ਕਿਸੇ ਗਰੰਟੀ ਦੇ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜ਼ਿਲ੍ਹੇ ਦੇ ਸਾਰੇ ਬੈਕਾਂ ਨੇ ਵੱਖ-ਵੱਖ ਕਰਜ਼ਾ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸਬੰਧਤ ਕੈਨੋਪੀ ਸਥਾਪਤ ਕਰਕੇ ਅਤੇ ਬੈਨਰ ਪ੍ਰਦਰਸ਼ਿਤ ਕਰਕੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਰਿਟੇਲ ਐਡਵਾਂਸ, ਪੀਐਮ-ਕਿਸਾਨ ਅਤੇ ਹੋਰ ਖੇਤੀ ਉਤਪਾਦ ਅਤੇ ਐਮ.ਐਸ.ਐਮ.ਈ. ਐਡਵਾਂਸ, ਸਮਾਜਿਕ ਸੁਰੱਖਿਆ ਯੋਜਨਾਵਾਂ, ਵਿੱਤੀ ਸਾਖਰਤਾ ਅਤੇ ਡਿਜੀਟਲ ਉਤਪਾਦਾਂ ਦਾ ਪ੍ਰਚਾਰ-ਪਸਾਰ ਪ੍ਰੋਗਰਾਮ ਦੇ ਮੁੱਖ ਬਿੰਦੂ ਰਹੇ। ਉਥੇ ਵੱਡੀ ਗਿਣਤੀ ਵਿੱਚ ਗਾਹਕਾਂ ਨੇ ਵੀ ਹਿੱਸਾ ਲਿਆ।ਇਸ ਮੌਕੇ ਵੱਖ-ਵੱਖ ਬੈਂਕਾਂ ਵੱਲੋਂ 250 ਗ੍ਰਾਹਕਾਂ ਨੂੰ ਲੱਗਭੱਗ 25 ਕਰੋੜ ਦੇ ਲੋਨ ਦਿੱਤੇ ਗਏ।