Currently there are only 07 active cases of Covid-19 in Tarn Taran district – Deputy Commissioner
Publish Date : 04/02/2021

ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 07 ਐਕਟਿਵ ਕੇਸ-ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 51 ਹਜ਼ਾਰ 967 ਵਿਅਕਤੀਆਂ ਦੀ ਕੀਤੀ ਗਈ ਜਾਂਚ
ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 485 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 03 ਫਰਵਰੀ :
ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 151967 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 149041 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 497 ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 518 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2153 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2037 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 485 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 26 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 07 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 03 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।