Close

Dairy Entrepreneurship Training Course to make dairy farmers efficient managers will start from June 09

Publish Date : 12/06/2025

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜੂਨ ਤੋਂ ਹੋਵੇਗਾ ਸ਼ੁਰੂ
ਤਰਨ ਤਾਰਨ, 06 ਜੂਨ
ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 09 ਜੂਨ ਤੋਂ 08 ਜੁਲਾਈ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ( ਨੇੜੇ ਮਾਲ ਮੰਡੀ) ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਦੁੱਧ ਤੋਂ ਬਣਨ ਵਾਲੇ ਪਦਾਰਥ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 09 ਜੂਨ 2025 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਨਾਲ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ । ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000/- ਰੁਪਏ ਹੈ । ਫੀਸ ਨਕਦ ਲਈ ਜਾਵੇਗੀ।
 ਸਿਖਲਾਈ ਸਫਲਤਾ ਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਜਨਰਲ 25% ਅਤੇ ਅਨੁਸੂਚਿਤ ਜਾਤੀ 33% ਸਬਸਿਡੀ ਦਿੱਤੀ ਜਾਵੇਗੀ। ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100/- ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 01852-299095 ਅਤੇ 94177-66062, 94173-73648 ਤੇ ਸੰਪਰਕ ਕਰ ਸਕਦੇ ਹਨ।