Close

Date extended to apply for 6th state level job fair-Deputy Commissioner

Publish Date : 16/09/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਤਰਨ ਤਾਰਨ, 15 ਸਤੰਬਰ :                
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਨੌਕਰੀ ਤਲਾਸ਼ ਰਹੇ ਨੌਜਵਾਨ ਹੁਣ 17 ਸਤੰਬਰ, 2020 ਤੱਕ ਵੈੱਬ ਪੋਰਟਲ ‘ਤੇ ਆੱਨਲਾਈਨ ਅਪਲਾਈ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ www.pgrkam.com   ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਆੱਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀ. ਬੀ. ਈ. ਈ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।
ਉਹਨਾਂ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈੱਬ ਪੋਰਟਲ ਉੱਤੇ ਉਪਲੱਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।
ਉਹਨਾਂ ਦੱਸਿਆ ਕਿ ਕੋਵੀਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।    
————–