Dates in 113 polling stations for Tarn Taran election

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਗਰ ਕੌਂਸਲ ਤਰਨ ਤਾਰਨ ਦੀ ਚੋਣ ਲਈ 113 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ
32 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ
ਤਰਨ ਤਾਰਨ, 22 ਫਰਵਰੀ :
ਨਗਰ ਕੌਂਸਲ ਤਰਨ ਤਾਰਨ ਦੀਆਂ 02 ਮਾਰਚ, 2025 ਨੂੰ ਹੋ ਰਹੀਆਂ ਚੋਣਾਂ ਲਈ 113 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਦਿਨ ਅੱਜ 32 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ 25 ਵਾਰਡਾਂ ਦੀ ਚੋਣ ਲਈ 171 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਬੀਤੇ ਕੱਲ 21 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 26 ਉਮੀਦਵਾਰਾਂ ਦੇ ਪੇਪਰ ਰੱਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਅਤੇ 32 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਕੁੱਲ 113 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੌਂਸਲ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 25 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 63 ਬੂਥ ਸੁਰੱਖਿਅਤ ਇਮਾਰਤਾਂ ਵਿੱਚ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 56,600 ਵੋਟਰ ਹਨ, ਜਿਨ੍ਹਾਂ ਵਿੱਚ 28,992 ਮਰਦ ਅਤੇ 27,603 ਔਰਤਾਂ ਅਤੇ ਤੀਜਾ ਲਿੰਗ ਦੇ ਕੇਵਲ 5 ਵੋਟਰ ਹਨ।ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 23 ਫਰਵਰੀ ਅਤੇ ਦੂਜੀ ਰਿਹਰਸਲ 27 ਫਰਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।