DEO Elementary Rajesh Kumar inspirational visits to various schools in district Tarn Taran

ਡੀਈਓ ਐਲੀਮੈਂਟਰੀ ਰਾਜੇਸ ਕੁਮਾਰ ਵੱਲੋਂ ਤਰਨ ਤਾਰਨ ਜ਼ਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ
ਸਰਕਾਰੀ ਪ੍ਰਾਇਮਰੀ ਸਕੂਲ ਰਾਇਪੁਰ ਬਲੀਮ ਦੀ ਕਾਇਆ ਕਲਪ ਲਈ ਕੀਤੀ ਪ੍ਰਸੰਸਾ
ਤਰਨ ਤਾਰਨ 29 ਅਪ੍ਰੈਲ – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜਾ ਲੈਣ ਦੇ ਉਦੇਸ ਨਾਲ ਅੱਜ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ੍ਰੀ ਰਾਜੇਸ ਕੁਮਾਰ ਵੱਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਕੀਤੀ ਗਈ ਜਿਸ ਤਹਿਤ ਸ੍ਰੀ ਰਾਜੇਸ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਇਪੁਰ ਬਲੀਮ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਨੰਬਰ 3 ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਨੰਬਰ 5 ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜਟ ਕੀਤੀ ਗਈ।
ਇਸ ਵਿਜਟ ਦੇ ਦੌਰਾਨ ਉਨਾਂ ਵੱਲੋ , ਦਾਖਲਾ ਮੁਹਿੰਮ 2021 ਈਚ ਵੰਨ ਬਰਿੰਗ ਵੰਨ ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਇਪੁਰ ਬਲੀਮ ਦੇ ਸਕੂਲ ਮੁਖੀ ਅਤੇ ਸਮੂਹ ਸਟਾਫ ਵੱਲੋਂ ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਲਈ ਮੁਬਾਰਕਬਾਦ ਦਿੱਤੀ ਅਤੇ ਸਿੱਖਿਆ ਦੇ ਮਿਆਰ, ਸਕੂਲੀ ਬੁਨਿਆਦੀ ਢਾਂਚੇ ਨੂੰ ਸਾਨਦਾਰ ਬਣਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਲਈ ਉਹਨਾਂ ਦੀ ਪ੍ਰਸੰਸਾ ਅਤੇ ਹੌਂਸਲਾ ਅਫਜਾਈ ਕੀਤੀ ਗਈ। ਸਪਸ ਪੱਟੀ ਨੰਬਰ 5 ਵਿਖੇ ਚੱਲ ਰਹੀ ਕਮਰਿਆਂ ਦੀ ਉਸਾਰੀ ਬਾਰੇ ਸਕੂਲ ਮੁਖੀ ਨਾਲ ਚਰਚਾ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।