Close

Deputy Commissioner and Constituency MLA held Special meeting with members of I.M.A and private doctors reagarding covid 19

Publish Date : 06/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਨੂੰ ਲੈ ਕੇ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਵੱਲੋਂ ਆਈ. ਐੱਮ. ਏ. ਦੇ
ਮੈਂਬਰਾਂ ਅਤੇ ਪ੍ਰਾਈਵੇਟ ਡਾਕਟਰ ਸਾਹਿਬਾਨ ਨਾਲ ਵਿਸ਼ੇਸ ਮੀਟਿੰਗ
ਸਮੂਹ ਡਾਕਟਰ ਸਾਹਿਬਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ 
ਤਰਨ ਤਾਰਨ, 6 ਅਪ੍ਰੈਲ :
ਕੋਵਿਡ-19 ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਆਈ. ਐੱਮ. ਏ. ਦੇ ਮੈਂਬਰਾਂ ਅਤੇ ਪ੍ਰਾਈਵੇਟ ਡਾਕਟਰ ਸਾਹਿਬਾਨ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਤੋਂ ਇਲਾਵਾ ਆਈ. ਐੱਮ. ਏ. ਦੇ ਪ੍ਰਧਾਨ ਡਾ. ਹਰੀਪਾਲ ਕੌਰ ਧਾਲੀਵਾਲ, ਡਾ. ਦਿਨੇਸ਼ ਗੁਪਤਾ ਸੈਕਟਰੀ ਆਈ. ਐੱਮ. ਏ. ਅਤੇ ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ।
ਮੀਟਿੰਡ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ-19 ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਕੋਲ ਉਪਲੱਬਧ ਸਹੂਲਤਾਂ, ਜਿਵੇਂ ਕਿ ਸਪੈਸ਼ਲਿਸਟ ਡਾਕਟਰ ਸਾਹਿਬਾਨ, ਮੈਡੀਕਲ ੳੱੁਪਕਰਣ, ਨਰਸਿੰਗ  ਤੇ ਪੈਰਾ ਮੈਡੀਕਲ ਸਟਾਫ਼, ਬੈੱਡ, ਐਂਬੂਲੈਂਸ ਅਤੇ ਆਕਸੀਜ਼ਨ ਸਿਲੰਡਰ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋੜ ਪੈਣ ’ਤੇ ਇਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹੂਲਤ ਅਨੁਸਾਰ ਇਸਤੇਮਾਲ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਤਰਨ ਤਾਰਨ ਨੂੰ ਕਿਹਾ ਕਿ ਕੋਵਿਡ-19 ਸਬੰਧੀ ਪ੍ਰਾਈਵੇਟ ਡਾਕਟਰਾਂ ਅਤੇ ਨਰਸਿੰਗ ਸਟਾਫ਼ ਆਦਿ ਨੂੰ ਲੋੜੀਂਦੀ ਟਰੇਨਿੰਗ ਵੀ ਮੁਹੱਈਆ ਕਰਵਾਈ ਜਾਵੇ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰਅਿਾਂ ਨੂੰ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਡਲਿਵਰੀਆਂ ਦਾ ਪਤਾ ਕਰਕੇ ਤੁਰੰਤ ਗਰਭਵਤੀ ਮਾਵਾਂ ਨਾਲ ਘਰ ਜਾ ਕੇ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਡ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿੱਚ 60 ਬੈੱਡ ਅਤੇ ਗੂਰ ਨਾਨਕ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ 21 ਬੈੱਡ ਦੇ 2 ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ।ਇਸ ਤੋਂ ਇਲਾਵਾ ਘਰਿਆਲਾ ਅਤੇ ਮੀਆਂਵਿੰਡ ਵਿਖੇ ਵੀ 30-30 ਬੈੱਡ ਦੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣਾਏ ਜਾ ਰਹੇ ਹਨ।ਇਸ ਤੋਂ ਇਲਾਵਾ ਲੱਗਭੱਗ 1047 ਬੈੱਡ ਦੀ ਸਮਰੱਥਾ ਦੇ 12 ਕੋਆਰੰਟੀਨ ਸੈਂਟਰ ਵੀ ਬਣਾਏ ਗਏ ਹਨ।
ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਅੱਜ ਅਸੀਂ ਬੜ੍ਹੇ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਹੇ ਹਾਂ। ਕੋਵਿਡ-19 ਮਹਾਂਵਾਰੀ ਨੂੰ ਲੈ ਕੇ ਡਾਕਟਰ ਭਾਈਚਾਰੇ ਦਾ ਬਹੁਤ ਵੱਡਾ ਰੋਲ ਹੈ।ਉਹਨਾਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਵਿੱਚ ਸਮੂਹ ਡਾਕਟਰ ਸਾਹਿਬਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਐਂਮਰਜੈਂਸੀ ਦੌਰਾਨ ਸਮੂਹ ਲੋਕਾਂ ਦੀ ਹਰ ਤਰੀਕੇ ਨਾਲ ਮੱਦਦ ਕੀਤੀ ਜਾ ਰਹੀ ਅਤੇ ਕਰੋਨਾ ਵਾਇਰਸ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਰਹਿਣ।
ਇਸ ਮੌਕੇ ਆਈ. ਐੱਮ. ਏ. ਪ੍ਰਧਾਨ ਡਾ. ਹਰੀਪਾਲ ਕੌਰ ਧਾਲੀਵਾਲ ਨੇ  ਅਤੇ ਸਮੂਹ ਡਾਕਟਰ ਸਾਹਿਬਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
————