Close

Deputy Commissioner and MLA Dr. Kashmir Singh Sohal heard the complaints of the people during the camp organized at Jhabal under the “Punjab Government, Your Door” campaign.

Publish Date : 28/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਝਬਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ 28 ਫਰਵਰੀ ਨੂੰ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਜਾਰੀ ਰਹੇਗਾ ਕੈਂਪ-ਡਿਪਟੀ ਕਮਿਸ਼ਨਰ
ਲੋਕਾਂ ਦੀਆਂ ਸ਼ਿਕਾੲਤਾਂ ਤੇ ਸਮੱਸਿਆਵਾਂ ਨੰੁ ਸੁਣ ਕੇ ਢੁਕਵਾਂ ਨਿਪਟਾਰਾ ਕਰਨਾ ਯਕੀਂਨੀ ਬਣਾਇਆ ਜਾਵੇਗਾ
ਤਰਨ ਤਾਰਨ, 27 ਫ਼ਰਵਰੀ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਅਤੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।
ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣੀਆਂ ਗਈਆਂ ਹਨ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਹੈ ਅਤੇ ਜਿੰਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਟਾਈਮ ਲੱਗਣਾ ਹੈ, ਉਹਨਾਂ ਦਾ ਵੀ ਸਬੰਧਿਤ ਵਿਭਾਗਾਂ ਵੱਲੋਂ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਆਲੇ-ਦੁਆਲੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ, ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਲਈ ਸਬੰਧਿਤ ਵਿਭਾਗਾਂ ਵੱਲੋਂ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕੀਤੇ ਗਏ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦਾ ਚੈੱਕ-ਅੱਪ ਕੈਂਪ ਵੀ ਲਗਾਇਆ ਗਿਆ।ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੰਨ੍ਹਾਂ ਵਿਦਿਆਰਥੀਆਂ ਦੇ ਜਾਤੀ ਸਰਟੀਫਿਕੇਟ ਜਾਂ ਆਮਦਨ ਸਬੰਧੀ ਸਰਟੀਫਿਕੇਟ ਬਨਣ ਵਾਲੇ ਹਨ, ਉਹਨਾਂ ਦੇ ਕੈਂਪ ਦੌਰਾਨ ਸਕੂਲ ਵਿੱਚ ਬਣੇ ਸੇਵਾ ਕੇਂਦਰ ਰਾਹੀਂ ਸਰਟੀਫਿਕੇਟ ਅਪਲਾਈ ਕਰਵਾਏ ਗਏ।ਇਸ ਤੋਂ ਇਲਾਵਾ ਲੇਬਰ ਵਿਭਾਗ ਵੱਲੋਂ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਕੈਂਪ 28 ਫਰਵਰੀ ਨੂੰ ਵੀ ਇਸੇ ਸਥਾਨ ਉੱਤੇ ਜਾਰੀ ਰਹੇਗਾ ਅਤੇ ਸਮੂਹ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸ਼ਿਕਾੲਤਾਂ ਤੇ ਸਮੱਸਿਆਵਾਂ ਨੰੁ ਸੁਣ ਕੇ ਢੁਕਵਾਂ ਨਿਪਟਾਰਾ ਕਰਨਾ ਯਕੀਂਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਅਜਿਹੇ ਕੈਂਪ ਆਯੋਜਤ ਕੀਤੇ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਦਿਲਬਾਗ਼ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।