Close

Deputy Commissioner and MLA thank the medical staff, nurses, para-medical staff and sanitation staff.

Publish Date : 10/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਨੇ ਡਾਕਟਰੀ ਅਮਲੇ, ਨਰਸਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਫਾਈ ਕਰਮਚਾਰੀਆਂ ਦਾ ਕੀਤਾ ਸ਼ੁਕਰਾਨਾ
ਤਰਨ ਤਾਰਨ, 10 ਅਪ੍ਰੈਲ :
ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਦੋਰਾਨ ਸਭ ਤੋਂ ਅੱਗੇ ਹੋ ਕੇ ਮਨੁੱਖਤਾ ਦੀ ਰਾਖੀ ਲਈ ਕੰਮ ਕਰ ਰਹੇ ਸਾਡੇ ਡਾਕਟਰੀ ਅਮਲੇ, ਨਰਸਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਫਾਈ ਕਰਮੀਆਂ ਦਾ ਸ਼ੁਕਰਾਨਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ੇਸ ਤੌਰ ‘ਤੇ ਪੁੱਜੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਮੂਹ ਸਟਾਫ਼ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕਰੋਨਾ ਖਿਲਾਫ ਬਹਾਦਰੀ ਅਤੇ ਹੌਂਸਲੇ ਨਾਲ ਲੜਾਈ ਲੜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਸਮੂਹ ਜ਼ਿਲ੍ਹਾ ਵਾਸੀਆਂ ਵੱਲੋਂ ਸਮੂਹ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਫਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ ਜੋ ਪੂਰੀ ਨਿਸ਼ਠਾ ਨਾਲ ਕਰੋਨਾ ਨੂੰ ਹਰਾਉਣ ਲਈ ਅੱਗੇ ਹੋ ਕੇ ਕੰਮ ਕਰ ਰਹੇ ਹਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ ਹੈ। ਪਿਛਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਜੋ ਵੀ ਸ਼ੱਕੀ ਮਰੀਜ਼ ਸਾਹਮਣੇ ਆਏ ਸਨ, ਉਹਨਾਂ ਸਾਰਿਆਂ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ।ਉਹਨਾਂ ਕਿਹਾ ਕਿ ਭਾਵੇਂ ਅੱਜ ਜ਼ਿਲ੍ਹਾ ਤਰਨ ਤਾਰਨ ਕਰੋਨਾ ਵਾਇਰਸ ਤੋਂ ਮੁਕਤ ਹੈ, ਪ੍ਰੰਤੂ ਸਾਨੂੰ ਸਾਰਿਆਂ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਹ ਪੰਜਾਬੀ ਕਰੋਨਾ ਵਾਇਰਸ ਦੇ ਖਿਲਾਫ਼ ਜੰਗ ਲੜ ਰਹੇ ਹਨ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇਸ ਜੰਗ ਵਿੱਚ ਬਹੁਤ ਵਡਮੱੁਲਾ ਯੋਗਦਾਨ ਹੈ, ਜਿਸ ਦਾ ਸਾਨੂੰ ਸਾਰਿਆਂ ਨੂੰ ਸ਼ੁਕਰਾਨਾ ਕਰਨਾ ਚਾਹੀਦਾ ਹੈ।ਇਸ ਮੌਕੇ ਉਨਾਂ ਕਿਹਾ ਕਿ ਸਫਾਈ ਕਰਮੀ ਵੀ ਦਿਨ ਰਾਤ ਮਿਹਨਤ ਕਰ ਰਹੇ ਹਨ ਤਾਂ ਜੋ ਅਸੀਂ ਕਰੋਨਾ ਦੀ ਬਿਮਾਰੀ ਤੋਂ ਮੁਕਤ ਰਹਿ ਸਕੀਏ ਅਤੇ ਇਸ ਬਿਮਾਰੀ ਦਾ ਫੈਲਾਅ ਨਾ ਹੋਵੇ। 
————–