Close

Deputy Commissioner and Nodal Officer Mr. Vikas Narwal I.A.S. held a meeting with district officials regarding the ‘Viksit Bharat Sankalp Yatra.

Publish Date : 23/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਵਿਕਸਤ ਭਾਰਤ ਸੰਕਲਪ ਯਾਤਰਾ” ਸਬੰਧੀ ਡਿਪਟੀ ਕਮਿਸ਼ਨਰ ਅਤੇ ਨੋਡਲ ਅਫ਼ਸਰ ਸ੍ਰੀ ਵਿਕਾਸ ਨਰਵਾਲ ਆਈ. ਏ. ਐੱਸ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਤਰਨ ਤਾਰਨ, 20 ਨਵੰਬਰ :
ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ, 2024 ਤੱਕ ਚੱਲੇਗੀ। ਇਸ ਜਾਗਰੂਕਤਾ ਮੁਹਿੰਮ ਸਬੰਧੀ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸ੍ਰੀ ਵਿਕਾਸ ਨਰਵਾਲ ਆਈ. ਏ. ਐੱਸ. ਵੱਲੋਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਆੱਨਲਾਈਨ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਨੋਡਲ ਅਫ਼ਸਰ ਸ੍ਰੀ ਵਿਕਾਸ ਨਰਵਾਲ ਆਈ. ਏ. ਐੱਸ. ਨੇ ਕਿਹਾ ਕਿ “ਵਿਕਸਤ ਭਾਰਤ ਸੰਕਲਪ ਯਾਤਰਾ” ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋਵੇਗੀ, ਜਿਸ ਤਹਿਤ ਵਿਸ਼ੇਸ਼ ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣਗੀਆਂ।ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨਾਂ ਰਾਹੀਂ ਭਾਰਤ ਸਰਕਾਰ ਦੀਆਂ ਫਲੈਗਸ਼ਿੱਪ ਸਕੀਮਾਂ ਬਾਰੇ ਵੀਡੀਓ ਰਾਹੀਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਦੇ ਨਾਲ ਸ਼ਹਿਰ ਵੀ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ “ਵਿਕਸਤ ਭਾਰਤ ਸੰਕਲਪ ਯਾਤਰਾ” ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ “ਵਿਕਸਤ ਭਾਰਤ ਸੰਕਲਪ ਯਾਤਰਾ” ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਇਹਨਾਂ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ। ਇਸ ਦੌਰਾਨ ਯੋਗ ਲਾਭਪਾਤਰੀਆਂ ਨੰੁ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ ਕੈਂਪ ਵੀ ਲਗਾਏ ਜਾਣਗੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਅਤੇ ਜ਼ਿਲ੍ਹਾ ਇਨਫਾਰਮੇਸ਼ਨ ਅਫ਼ਸਰ ਸ੍ਰੀ ਹਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।