Close

Deputy Commissioner appeals to district residents to help flood victims through “Chief Minister’s Relief Fund”

Publish Date : 06/09/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ “ਮੁੱਖ ਮੰਤਰੀ ਰਾਹਤ ਫੰਡ” ਜ਼ਰੀਏ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਅਪੀਲ
ਤਰਨ ਤਾਰਨ, 6 ਸਤੰਬਰ :
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਉਣ ਅਤੇ “ਮੁੱਖ ਮੰਤਰੀ ਰਾਹਤ ਫੰਡ” ਰਾਹੀਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣਾ ਵਿੱਤੀ ਯੋਗਦਾਨ ਪਾਉਣ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਅਤੇ ਵੱਖ-ਵੱਖ ਐਸ਼ੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤਾਂ ਜੋ ਜ਼ਿਲ੍ਹਾ ਤਰਨ ਤਾਰਨ ਵੱਲੋਂ “ਮੁੱਖ ਮੰਤਰੀ ਰਾਹਤ ਫੰਡ” ਵਿੱਚ ਵੱਧ ਤੋਂ ਵੱਧ ਸਹਾਇਤਾ ਰਾਸ਼ੀ ਦਿੱਤੀ ਜਾ ਸਕੇ।ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਐੱਚ. ਐੱਸ. ਧਾਲੀਵਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਮੀਤ ਕੌਰ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਗੈਸ ਏਜੰਸੀਆਂ ਦੇ ਮਾਲਕ, ਪੈਟਰੋਲ ਪੰਪ ਮਾਲਕ, ਭੱਠਾ ਮਾਲਕ, ਆੜਤੀਆਂ ਐਸ਼ੋਸੀਏਸ਼ਨ, ਮੈਰਿਜ਼ ਪੈਲੇਸ ਮਾਲਕ ਅਤੇ ਸ਼ੈਲਰ ਮਾਲਕਾਂ ਤੋਂ ਇਲਾਵਾ ਸਮਾਜ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹਨਾਂ ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਆਪਣੀ ਸਵੈ-ਇੱਛਾ ਅਨੁਸਾਰ ਲੋੜੀਂਦਾ ਯੋਗਦਾਨ “ਮੁੱਖ ਮੰਤਰੀ ਰਾਹਤ ਫੰਡ” ਵਿੱਚ ਪਾਉਣ।ਉਹਨਾਂ ਕਿਹਾ ਕਿ ਕੋਈ ਵੀ ਜ਼ਿਲ੍ਹਾ ਵਾਸੀ ਜੋ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ, ਉਹ “ਪੰਜਾਬ ਚੀਫ਼ ਮਨਿਸਟਰਜ਼ ਰੀਲੀਫ਼ ਫੰਡ” ਦੇ ਨਾਮ ਦਾ ਪੇ-ਆਰਡਰ ਜਾਂ ਡਰਾਫਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀ. ਆਰ. ਓ. ਬਰਾਂਚ ਜਾਂ ਕਿਸੇ ਵੀ ਐੱਸ. ਡੀ. ਐੱਮ. ਦੇ ਦਫਤਰ ਵਿੱਚ ਦੇ ਸਕਦੇ ਹਨ, ਜਿਥੋਂ ਇਹ ਪੈਸਾ ਉਨਾਂ ਲੋੜਵੰਦ ਲੋਕਾਂ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।  
ਉਹਨਾਂ ਕਿਹਾ ਪੰਜਾਬ ਦੇ ਕਈ ਹਿੱਸਿਆਂ ਵਿਚ ਆਏ ਹੜ੍ਹਾਂ ਕਾਰਨ ਉਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਕਈ ਤਰਾਂ ਦੀਆਂ ਪਰੇਸ਼ਾਨੀਆਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਨਾਂ ਵਾਸਤੇ ਫਿਲਹਾਲ ਲੰਗਰ, ਪਸ਼ੂਆਂ ਲਈ ਚਾਰਾ, ਦਵਾਈਆਂ, ਪੀਣ ਲਈ ਪਾਣੀ ਆਦਿ ਦਾ ਪ੍ਰਬੰਧ ਪੰਜਾਬ ਸਰਕਾਰ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸਮਾਜ ਸੇਵੀ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ।ਪਾਣੀ ਦੇ ਪਿੱਛੇ ਹੱਟਣ ਮਗਰੋਂ ਇਹਨਾਂ ਪੀੜ੍ਹਤ ਲੋਕਾਂ ਦੇ ਮੁੜ ਵਸੇਬੇ ਦਾ ਕੰਮ ਸ਼ੁਰੂ ਹੋਵੇਗਾ।  
————–