Close

Deputy Commissioner appeals to people to stay in houses during public curfew March 22

Publish Date : 21/03/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ
ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਸ਼ੋਸ਼ਲ ਮੀਡੀਆ ’ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਤਰਨ ਤਾਰਨ, 21 ਮਾਰਚ :
ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਲਈ ਕਿਹਾ ਗਿਆ ਹੈ।ਇਸ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਸ ਦਿਨ ਲੋਕ ਜਨਤਾ ਕਰਫਿਊ ਦੀ ਪਾਲਣਾ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣ।  
ਡਿਪਟੀ ਕਮਿਸ਼ਨਰ ਨੇ ਸ਼ੋਸ਼ਲ ਮੀਡੀਆ ’ਤੇ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਤਾੜਨਾ ਕਰਦੇ ਕਿਹਾ ਕਿ ਸੰਕਟ ਦੇ ਸਮੇਂ ਅਜਿਹਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਗਲਤ ਜਾਂ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨਾਂ ਨਾਲ ਹੀ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਇੱਕ ਪਿੰਡ, ਕਸਬਿਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੋਨਾ ਵਾਇਰਸ ਤੋਂ ਬਚਣ ਲਈ ਕੀ ਸਾਵਧਾਨੀਆਂ ਵਰਤਣੀਆਂ ਹਨ, ਇਸ ਸਬੰਧੀ ਮੁਨਾਦੀ ਕਰਾਈ ਜਾ ਰਹੀ ਹੈ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਹੁਤ ਜਰੂਰੀ ਕੰਮ ਹੋਣ ’ਤੇ ਬਾਹਰ ਆਉਣ।ਉਨਾਂ ਕਿਹਾ ਕਿ ਸਾਨੂੰ ਕਿਸੇ ਵੀ ਤਰਾਂ ਦੇ ਇਕੱਠ ਨਹੀਂ ਕਰਨੇ ਚਾਹੀਦੇ ਅਤੇ ਜੇ ਕਿਸੇ ਨੇ ਕੋਈ ਸਮਾਗਮ ਰੱਖਿਆ ਹੈ ਤਾਂ ਉਸ ਨੂੰ ਕੁਝ ਸਮੇਂ ਲਈ ਟਾਲ ਦਿੱਤਾ ਜਾਵੇ। 
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ਤੇ ਘੱਟ ਤੋਂ ਘੱਟ ਜਾਇਆ ਜਾਵੇ ਅਤੇ ਇੱਕ ਮੀਟਰ ਦੀ ਦੂਰੀ ਬਣਾਈ ਰੱਖੀ ਜਾਵੇ। ਉਹਨਾਂ ਅੱਗੇ ਕਿਹਾ ਕਿ ਆਪਣੇ ਆਪ ਨੂੰ ਅਤੇ ਪਰਿਵਾਰ ਨੂੰ ਬਚਾਉਣ ਲਈ ਕਿਸੇ ਪ੍ਰਕਾਰ ਦੀ ਯਾਤਰਾ ਨਾ ਕੀਤੀ ਜਾਵੇ ਅਤੇ ਇੱਕਠ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਬਾਹਰਲੇ ਦੇਸ਼ ਤੋਂ ਆਉਣ ਵਾਲੇ ਯਾਤਰੀ ਬਾਰੇ ਪਤਾ ਲੱਗਦਾ ਹੈ ਤਾਂ ਇਸ ਦੀ ਸੂਚਨਾ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਜਰੂਰ ਦਿੱਤੀ ਜਾਵੇ।
————–