Close

Deputy Commissioner directs concerned departments to work vigilantly to prevent sale of adulterd milk in the district

Publish Date : 16/01/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ੍ਹ ਵਿੱਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਚੌਕਸੀ ਨਾਲ ਕੰਮ ਕਰਨ ਦੇ ਦਿੱਤੇ ਆਦੇਸ਼
ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਆੱਨਲਾਈਨ ਅਦਾਇਗੀ ਰਾਹੀਂ ਦਿੱਤੀ 11 ਕਰੋੜ 72 ਲੱਖ 83 ਹਜ਼ਾਰ 180 ਰੁਪਏ ਦੀ ਸਬਸਿਡੀ
ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਤਰਨ ਤਾਰਨ, 16 ਜਨਵਰੀ :
ਜ਼ਿਲੇ੍ਹ ਵਿੱਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ, ਸਬੰਧਿਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ  ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਿੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਨਿਰਵਿਕਾਰ ਸਿੰਘ, ਐੱਫ਼. ਈ. ਓ. ਗੁਰਬੀਰ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਕਸ਼ਮੀਰ ਸਿੰਘ, ਭੂਮੀ ਰੱਖਿਆ ਅਫ਼ਸਰ ਸ੍ਰੀ ਸਿਮਰਨਜੀਤ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਅਗਾਂਹਵਧੂ ਕਿਸਾਨ ਸ੍ਰੀ ਸੰਪੂਰਨ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਹਾਜ਼ਰ ਸਨ। 
ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਡੇਅਰੀ ਵਿਭਾਗ, ਪਸੂ ਪਾਲਣ ਵਿਭਾਗ, ਬਿਜਲੀ ਬੋਰਡ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਨਾਲ ਸਬੰਧਤ ਪ੍ਰਗਤੀ ਰਿਪੋਰਟ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2019-20 ਦੌਰਾਨ ਇਨ ਸੀਟੂ ਸਕੀਮ ਅਧੀਨ ਨਿੱਜੀ ਤੌਰ ਤੇ, ਕਸਟਮ ਹਾਇਰਿੰਗ ਗਰੁੱਪਾ, ਕੋ-ਆਪਰੇਟਿਵ ਸੋਸਾਇਟੀਆ ਤਹਿਤ 1060 ਪਰਾਲੀ ਪ੍ਰਬੰਧਨ ਮਸ਼ੀਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਦਿੱਤੀਆ ਗਈਆ ਹਨ, ਜਿਸ ‘ਤੇ ਰੁਪਏ 11,72,83,180 ਰੁਪਏ ਆੱਨਲਾਈਨ ਅਦਾਇਗੀ ਰਾਹੀਂ ਕਿਸਾਨਾਂ ਨੂੰ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਵੇਲੇ ਜਿਲੇ ਵਿੱਚ ਕਣਕ ਦੀ ਫਸਲ ਬਹੁਤ ਵਧੀਆ ਹੈ ਅਤੇ ਕਣਕ ਦੀ ਫਸਲ ਨੂੰ ਇਸ ਵੇਲੇ ਯੂਰੀਆ ਦੀ ਬਿੱਲਕੁਲ ਲੋੜ ਨਹੀਂ ਹੈ। ਯੂਰੀਆ ਦੀ ਵੱਧ ਵਰਤੋਂ ਨਾਲ ਕੀੜੇ ਮਕੌੜੇ, ਬੀਮਾਰੀਆਂ ਦਾ ਹਮਲਾ ਅਤੇ ਕਿਸਾਨਾਂ ਦਾ ਖਰਚਾ ਵੱਧਦਾ ਹੈ। 
ਮੀਟਿੰਗ ਵਿੱਚ ਮੌਜੂਦ ਅਗਾਂਹਵਧੂ ਕਿਸਾਨ ਸ੍ਰੀ ਸੰਪੂਰਨ ਸਿੰਘ ਨੇ ਕਿਹਾ ਕਿ ਬਾਗ਼ ਲਗਾਉਣਾ ਇੱਕ ਲਾਹੇਵੰਦ ਧੰਦਾ ਹੈ, ਇਸ ਲਈ ਬਾਗ਼ਬਾਨੀ ਵਿਭਾਗ ਵੱਲੋ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਨੂੰ ਬਾਗ਼ ਲਗਾਉਣ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।
—————