Close

Deputy Commissioner directs immediate action by forming teams to achieve the targets under the door-to-door employment mission.

Publish Date : 25/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ  ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਟੀਚਿਆਂ ਦੀ ਪ੍ਰਾਪਤੀ ਲਈ ਟੀਮਾਂ ਦਾ ਗਠਨ ਕਰਕੇ ਤੁਰੰਤ ਕਾਰਵਾਈ ਕਰਨ ਦੀ  ਕੀਤੀ ਹਦਾਇਤ 
ਤਰਨ ਤਾਰਨ, 25 ਮਈ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਕੱਤਰ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਪੰਜਾਬ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਵੀਡਿਉ ਕਾਨਫਰੰਸ ਰਾਹੀ ਦਿੱਤੇ ਗਏ ਟੀਚਿਆਂ ਨੂੰ ਪ੍ਰਾਪਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਵੱਖ-ਵੱਖ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ.  ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੱਕਤਰ ਰੋਜ਼ਗਾਰ ਪੰਜਾਬ ਵੱਲ਼ੋ ਗੈਰ-ਰਵਾਇਤੀ ਲੇਬਰ ਦੀ ਰਜਿਸਟਰੇਸ਼ਨ ਦਾ 2000 ਦਾ ਟੀਚਾ ਜ਼ਿਲੇ ਨੂੰ ਪ੍ਰਾਪਤ ਹੋਇਆ ਹੈ ਅਤੇ ਰਜਿਸਟਰੇਸ਼ਨ ਉਪਰੰਤ ਘਟੋ-ਘੱਟ 500 ਲੇਬਰ ਦੀ ਪਲੇਸਮੈਂਟ 08 ਜੂਨ, 2020 ਤੱਕ ਕਰਵਾਈ ਜਾਣੀ ਹੈ। ਇਸੇ ਤਰ੍ਹਾਂ ਪੜੇ ਲਿਖੇ ਬੇਰੁਜਗਾਰਾਂ ਦੀ ਰਜਿਸਟਰੇਸ਼ਨ ਲਈ ਜ਼ਿਲੇ ਨੂੰ 1000 ਦਾ ਟੀਚਾ ਪ੍ਰਾਪਤ ਹੋਇਆ ਹੈ ਅਤੇ ਘੱਟੋ-ਘੱਟ 100 ਬੇਰੁਜਗਾਰਾਂ ਦੀ ਪਲੇਸਮੈਂਟ ਕਰਵਾਈ ਜਾਣੀ ਹੈ। ਸਵੈ-ਰੋਜਗਾਰ ਦੇ ਚਾਹਵਾਨ ਨੋਜਵਾਨਾਂ ਲਈ 500 ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ।ਡਿਪਟੀ ਕਮਿਸ਼ਨਰ ਵੱਲੋਂ ਉਪਰੋਕਤ ਟੀਚਿਆਂ ਦੀ ਪ੍ਰਾਪਤੀ ਲਈ ਟੀਮਾਂ ਦਾ ਗਠਨ ਕਰਕੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ।
ਜ਼ਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਵੱਲ਼ੋ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਉਪਰੋਕਤ ਰਜਿਸਟਰੇਸ਼ਨ ਹੇਠ ਲਿਖੇ ਲਿੰਕ ਅਤੇ ਪੋਰਟਲ ‘ਤੇ ਕੀਤੀ ਜਾਣੀ ਹੈ। ਗੈਰ-ਰਵਾਇਤੀ ਲੇਬਰ ਲਈ ਲਿੰਕ https://forms.gle/oyofaztxwmabugnta  ਅਤੇ ਪੜੇ-ਲਿਖੇ ਬੇਰੁਜ਼ਗਾਰ www.pgrkam.com ਰਜਿਸਟਰਡ ਕਰ ਸਕਦੇ ਹਨ।ਉਹਨਾ ਕਿਹਾ ਕਿ ਕਿਸੇ ਵੀ ਬੇਰੁਜ਼ਗਾਰ ਨੂੰ ਦਫਤਰ ਆਉਣ ਦੀ ਜਰੂਰਤ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸਹੂਲਤ ਲਈ ਦਫਤਰ ਦੇ ਹੈਲਪਲਾਈਨ ਨੰਬਰ 77173-97013 ‘ਤੇ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਈ-ਮੇਲ ਅਡਰੈੱਸ dbeetarntaranhelpline@gmail.com‘ਤੇ ਲਿਖ ਕੇ ਭੇਜ ਸਕਦੇ ਹਨ।