Close

Deputy Commissioner directs immediate action to fill / plug the open borewells in the district.

Publish Date : 09/06/2022
DC sir

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹੇ ਵਿੱਚ ਖੱਲ੍ਹੇ ਪਏ ਬੋਰਵੈਲਾਂ ਨੂੰ ਭਰਨ/ਪਲੱਗ ਕਰਨ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼
ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਬਣਾਉਣ ਦੀ ਸਬੰਧਿਤ ਵਿਭਾਗਾਂ ਨੂੰ ਕੀਤੀ ਹਦਾਇਤ
ਤਰਨ ਤਾਰਨ, 08 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖੱੁਲ੍ਹੇ ਪਏ ਬੋਰਵੈਲਾਂ ਨੂੰ ਭਰਨ/ਪਲੱਗ ਕਰਨ ਸਬੰਧੀ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਹਨ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੁੱਲ੍ਹੇ ਛੱਡੇ ਹੋਏ ਬੋਰਵੈਲ ਲੋਕਾਂ ਖਾਸ ਤੌਰ ’ਤੇ ਬੱਚਿਆਂ ਦੀ ਸੁਰੱਖਿਆ ਲਈ ਚਿੰਤਾ ਦਾ ਵੱਡਾ ਕਾਰਨ ਹੈ। ਇਹ ਧਰਤੀ ਹੇਠਲੇ ਪਾਣੀ ਨੂੰ ਦੂਸਿ਼ਤ ਕਰਨ ਦਾ ਵੀ ਇੱਕ ਕਾਰਨ ਹੈ। ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਮਿਤੀ 06.08.2010 ਨੂੰ ਜਾਰੀ ਕੀਤੇ ਆਦੇਸ਼ਾ ਦੀ ਪਾਲਣਾ ਲਈ ਸਾਰੇ ਖੁੱਲ੍ਹੇ ਛੱਡੇ ਗਏ ਬੋਰਵੈਲਾਂ ਨੂੰ ਸਹੀ ਢੰਗ ਨਾਲ ਭਰਨ ਅਤੇ ਪਲੱਗ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਹਨ ਕਿ ਬੋਰਵੈਲਾਂ ਦੇ ਖਤਰਿਆਂ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਮੁਹਿੰਮ ਚਲਾਈ ਜਾਵੇ ਅਤੇ ਨਿਰਦੇਸ਼ ਦਿੱਤੇ ਜਾਣ ਕਿ ਉਨ੍ਹਾਂ ਦੇ ਆਪਣੇ ਏਰੀਏ/ਮਾਲਕੀ ਵਾਲੇ ਖੇਤਾਂ ਵਿੱਚ ਖੁੱਲੇ ਛੱਡੇ/ ਅਨਪਲੱਗ ਬੋਰਵੈਲ ਨਾ ਹੋਣ ਅਤੇ ਸਮੱਸਿਆ ਦੇ ਹੱਲ ਲਈ ਜਨਤਕ ਘੋਸ਼ਣਾ ਪ੍ਰਣਾਲੀ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਜਾਣ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਵੱਲੋਂ ਅਜਿਹੇ ਬੋਰਵੈਲਾਂ ਦੀ ਪਹਿਚਾਣ ਕਰਨ ਲਈ ਖੇਤਰੀ ਪੱਧਰ ’ਤੇ ਮੀਟਿੰਗਾਂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ। ਉਨ੍ਹਾਂ ਆਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਖੁੱਲੇ ਛੱਡੇ ਬੋਰਵੈਲਾਂ ਨੂੰ ਬੰਦ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਹੋਰ ਬੋਰਵੈਲ ਲਈ ਬਿਜਲੀ ਦਾ ਕੁਨੈਕਸ਼ਨ ਮਿਲ ਚੁੱਕਿਆ ਹੈ, ਅਜਿਹੇ ਕੇਸਾਂ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਖਾਸ ਤੌਰ ’ਤੇ ਜੁਨੀਅਰ ਇੰਜੀਨੀਅਰਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਖੁੱਲੇ ਛੱਡੇ ਗਏ ਬੋਰਵੈਲਾਂ ਨੂੰ ਬੰਦ ਕਰਵਾਇਆ ਜਾਵੇ। ਗ੍ਰਾਮ ਪੰਚਾਇਤਾਂ ਦੇ ਸਾਰੇ ਮੈਂਬਰਾਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਇਹ ਮਤਾ ਪਾਸ ਕੀਤਾ ਜਾਵੇ ਕਿ ਉਨ੍ਹਾਂ ਦੀ ਗ੍ਰਾਮ ਪੰਚਾਇਤ/ਪਿੰਡ ਵਿੱਚ ਕੋਈ ਵੀ ਅਨਪਲੱਗ/ਖੁੱਲੇ੍ਹ ਬੋਰਵੈਲ ਨਹੀਂ ਹਨ। ਪੰਚਾਇਤ ਸਕੱਤਰ ਪਿੰਡ ਵਿੱਚ ਛੱਡੇ ਗਏ ਬੋਰ ਖੂਹਾਂ ਦੀ ਹੋਂਦ ਬਾਰੇ ਨੰਬਰਦਾਰਾਂ ਨਾਲ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ. ਡੀ. ਐੱਮ ਅਤੇ ਸਬੰਧਤ ਡੀ. ਐਸ. ਪੀ. ਵੱਲੋਂ ਸਾਂਝੇ ਤੌਰ ’ਤੇ ਇਲਾਕੇ ਦਾ ਦੌਰਾ ਕੀਤਾ ਜਾਵੇ ਅਤੇ ਲੋਕਾਂ ਨੂੰ ਮੁੱਦੇ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਆਪਣੇ ਅਧਿਕਾਰ ਖੇਤਰ ਵਿੱਚ ਖੁੱਲ੍ਹੇ ਛੱਡੇ ਗਏ ਬੋਰਵੈਲਾਂ ਨੂੰ ਅਨਪਲੱਗ/ਬੰਦ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਹਨ। ਸਬੰਧਿਤ ਅਧਿਕਾਰੀ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਸਾਰੇ ਕੌਂਸਲਰਾਂ ਨਾਲ ਇਸ ਸਬੰਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਉਣਗੇ। ਉਹ ਲੋਕਾਂ ਕੋਲੋਂ ਇਸ ਸਮੱਸਿਆ ਦੇ ਹੱਲ ਲਈ ਵੀ ਸੁਝਾਅ ਵੀ ਮੰਗ ਸਕਦੇ ਹਨ। ਜੇਕਰ ਕਿਸੇ ਵੀ ਜ਼ਮੀਨ ਮਾਲਕ ਵੱਲੋਂ ਅਜਿਹੇ ਬੋਰਵੈਲ ਨੂੰ ਇੱਕ ਮਹੀਨੇ ਦੀ ਮਿਆਦ ਦੇ ਅੰਦਰ ਬੰਦ/ਅਨਪਲੱਗ ਨਾ ਕਰਵਾਇਆ ਜਾਵੇ ਤਾਂ ਉਸ ਵਿਰੁੱਧ ਅਪਰਾਧਿਕ ਕਾਰਵਾਈ ਕੀਤੀ ਜਾਵੇ। ਜੇਕਰ ਇਨ੍ਹਾਂ ਬੋਰਵੈਲਾਂ ਕਾਰਨ ਕੋਈ ਵੀ ਦੁਰਘਟਨਾਂ ਵਾਪਰਦੀ ਹੈ ਤਾਂ ਸਬੰਧਤ ਜ਼ਮੀਨ ਮਾਲਕ ਖਿਲਾਫ ਐੱਫ਼. ਆਈ. ਆਰ. ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਜਲ ਸਰੋਤ ਅਤੇ ਵਿਕਾਸ ਨਿਗਮ (ਟਿਊਬਵੈਲ ਨਿਗਮ) ਅਤੇ ਪੰਜਾਬ ਰੂਰਲ ਵਾਟਰ ਸਪਲਾਈ ਅਤੇ ਵਾਟਰ ਸੈਨੀਨੇਸ਼ਨ ਵਿਭਾਗ ਵੱਲੋਂ ਜਮੀਨਾਂ ਹੇਠਲੇ ਪਾਣੀ ਸਬੰਧੀ ਸਿੰਚਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਕੋਈ ਅਨਪਲੱਗਡ/ਖੁੱਲ੍ਹੇ ਬੋਰਵੈਲ ਹਨ ਤਾਂ ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਬੰਦ ਕਰਵਾਇਆ ਜਾਵੇ।