Close

Deputy Commissioner dispatches 8 special awareness vans to make farmers aware of the dangers of burning straw.

Publish Date : 24/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ 8 ਵਿਸ਼ੇਸ ਜਾਗਰੂਕਤਾ ਵੈਨਾਂ ਰਵਾਨਾ
ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 23 ਸਤੰਬਰ :
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ 8 ਵਿਸ਼ੇਸ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇ ਕਿ ਵਾਤਾਵਰਣ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਪ੍ਰਦਾਨ ਕਰਨਗੀਆਂ।ਇਸ ਮੌਕੇ ਮੁੱਖ ਖੇਤੀਬੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ‘ਤੇ ਰੋਕ ਲਗਾਈ ਗਈ ਹੈ।ਇਸ ਸਬੰਧੀ ਅਜਿਹੀ ਕਿਸ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਘਟਨਾ ਵਾਪਰਦੀ ਹੈ, ਤੁਰੰਤ ਉਪਗ੍ਰਹਿ ਤੋਂ ਸਬੰਧਿਤ ਉਪ-ਮੰਡਲ ਦੀ ਜਾਂਚ ਕਮੇਟੀ ਨੂੰ ਸੁਨੇਹਾ ਆ ਜਾਂਦਾ ਹੈ। 
  ਇਸ ਮੌਕੇ ਉਹਨਾਂ ਦੱਸਿਆ ਕਿ ਜੋ ਕਿਸਾਨ ਪਰਾਲੀ ਸਾੜ ਰਹੇ ਹਨ, ਉਹਨਾਂ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖਤ ਕਾਰਵਾਈ ਕਰਕੇ ਢੁਕਵਾਂ ਜੁਰਮਾਨਾ ਵੀ ਕੀਤਾ ਜਾਵੇਗਾ।ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਉਂ ਹੀ ਰਿਮੋਟ ਸੈਂਸਿੰਗ ਤੋਂ ਤੁਹਾਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਾ ਕੇ ਕਾਰਵਾਈ ਕੀਤੀ ਜਾਵੇ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਉਹਨਾਂ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਢੁੱਕਵਾਂ ਹੱਲ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏੇ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ।    
ਮੁੱਖ ਖੇਤੀਬਾੜੀ ਅਫਸਰ ਸ੍ਰੀ ਕੁਲਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ 1 ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਜਾਗਰੂਕ ਕਰਨਗੇ।ਇਸ ਮੌਕੇ ਸ਼੍ਰੀ ਹਰਪਾਲ ਸਿੰਘ, ਸ਼੍ਰੀ ਹਰਜਿੰਦਰ ਸਿੰਘ, ਸ਼੍ਰੀ ਕੇਵਲ ਸਿੰਘ ਭਿੰਡਰ (ਖੇਤੀਬਾੜੀ ਅਫਸਰ), ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਰਮਨਦੀਪ ਸਿੰਘ, ਸ੍ਰੀ ਗੁਰਬੀਰ ਸਿੰਘ, ਸ੍ਰੀ ਹਰਮੀਤ ਸਿੰਘ, ਨਵਤੇਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ (ਖੇਤੀਬਾੜੀ ਵਿਕਾਸ ਅਫ਼ਸਰ) ਸ੍ਰੀ ਵਿਕਰਮ ਸੂਦ (ਪੀ. ਡੀ. ਆਤਮਾ), ਸ੍ਰੀ ਸਰਬਜੀਤ ਸਿੰਘ (ਡੀ. ਪੀ. ਡੀ. ਆਤਮਾ), ਸ੍ਰੀ ਇੰਦਰਪਾਲ ਸਿੰਘ (ਬੀ. ਟੀ. ਐੱਮ.) ਅਤੇ ਜਿਲੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
————–