Close

Deputy Commissioner distributes dry rations to needy people at village Gaggewal

Publish Date : 19/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਪਿੰਡ ਗਗੜੇਵਾਲ ਵਿਖੇ ਲੋੜਵੰਦ ਲੋਕਾਂ ਨੂੰ ਵੰਡਿਆ ਸੁੱਕਾ ਰਾਸ਼ਨ
ਸਮਾਜ-ਸੇਵੀ ਸੰਸਥਾਵਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਹਰ ਖੇਤਰ ਵਿੱਚ ਮਿਲ ਰਿਹਾ ਸਹਿਯੋਗ
ਤਰਨ ਤਾਰਨ, 19 ਅਪ੍ਰੈਲ :  
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਪਿੰਡ ਗਗੜੇਵਾਲ ਵਿਖੇ ਸਰਪੰਚ ਹਰਭਜਨ ਸਿੰਘ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਨੂੰ ਸੁੱਕੇ ਰਾਸ਼ਨ ਦੀਆਂ 200 ਕਿੱਟਾਂ ਵੰਡੀਆਂ।ਇਸ ਮੌਕੇ ਐੱਸ. ਡੀ. ਐੱਮ. ਰਾਜੇਸ਼ ਸ਼ਰਮਾ, ਪੰਚਾਇਤ ਮੈਂਬਰ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਮਾਜ-ਸੇਵੀ ਸੰਸਥਾਵਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਹਰ ਖੇਤਰ ਵਿੱਚ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਸਮੂਹ ਧਾਰਮਿਕ ਤੇ ਸਮਾਜ ਸੇਵੀ ਸੰਗਠਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਮੁਸ਼ਕਿਲ ਦੇ ਇਸ ਦੌਰ ਵਿੱਚ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਕਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਉਹ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ ਅਤੇ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਅਪਣਾਈ ਰੱਖਣ।
———-