Close

Deputy Commissioner gives green signal to public awareness campaign vans to save Covid-19 under “Mission Fateh”

Publish Date : 19/06/2020
ADC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

 “ਮਿਸ਼ਨ ਫਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੰੂ ਜਾਗਰੂਕ ਕਰਨ ਸਬੰਧੀ ਪ੍ਰਚਾਰ ਵੈਨਾਂ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜ਼ਿਲੇ੍ਹ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਵੈਨਾਂ ਕਰਨਗੀਆਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਸਬੰਧੀ ਪ੍ਰਚਾਰ
ਤਰਨ ਤਾਰਨ, 18 ਜੂਨ :
ਪੰਜਾਬ ਸਰਕਾਰ ਵੱਲੋੋਂ ਚਲਾਏ ਗਏ “ਮਿਸ਼ਨ ਫਤਿਹ” ਤਹਿਤ ਲੋੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਵੱਧ ਤੋੋਂ ਵੱਧ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਪ੍ਰਤੀ ਪ੍ਰਚਾਰ ਕਰਨ ਹਿੱਤ ਜਾਗਰੂਕਤਾ ਵੈਨਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਕੋੋਵਿਡ-19 ਮਹਾਂਮਾਰੀ ਦੇ ਖਤਰਨਾਕ ਵਾਇਰਸ ਤੋੋਂ ਪ੍ਰਭਾਵਿਤ ਹੈ ਅਤੇ ਇਸ ਬਿਮਾਰੀ ਦਾ ਸੰਕਟ ਅਜੇ ਤੱਕ ਨਹੀਂ ਟਲਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦਾ ਮਕਸਦ ਲੋੋਕਾਂ ਨੂੰ “ਮਿਸ਼ਨ ਫਤਿਹ” ਤਹਿਤ ਵੱਧ ਤੋੋਂ ਵੱਧ ਜਾਗਰੂਕ ਕਰਕੇ ਕਰੋੋਨਾ ਮਹਾਂਮਾਰੀ ‘ਤੇ ਕਾਬੂ ਪਾਉਣਾ ਅਤੇ ਇਸ ਤੇ ਜਿੱਤ ਪ੍ਰਾਪਤ ਕਰਨਾ ਹੈ।
ਉਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ 24 ਪ੍ਰਚਾਰ ਵੈਨਾਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਰੱਖਣ ਪ੍ਰਤੀ ਜਾਗਰੂਕ ਕਰਨਗੀਆਂ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ 8 ਬਲਾਕਾਂ ਅਤੇ 4 ਨਗਰ ਕੌਸ਼ਲਾਂ/ਨਗਰ ਪੰਚਾਇਤਾਂ ਵਿੱਚ 2-2 ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਪ੍ਰਚਾਰ ਵੈਨਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਰਾਹੀਂ ਕੋਵਿਡ-19 ਤੇ ਫ਼ਤਿਹ ਹਾਸਿਲ ਕਰਨ ਲਈ ਸਾਵਧਾਨੀਆਂ ਬਾਰੇ ਲਿਖਤੀ ਪ੍ਰਚਾਰ ਸਮੱਗਰੀ ਦੀ ਵੰਡ ਵੀ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਗਲੀਆਂ ਮੁਹੱਲਿਆਂ ਵਿੱਚ ਜਾ ਕੇ ਲੋੋਕਾਂ ਨੂੰ ਪ੍ਰਚਾਰ ਵੈਨਾਂ ਰਾਹੀਂ ਸਮੇਂ ਸਮੇਂ ਤੇ ਹੱਥ ਧੋੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ ਅਤੇ ਲੋੋੜ ਤੋੋਂ ਵੱਧ ਘਰੋੋਂ ਨਾ ਨਿਕਲਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਨਾਂ ਜਿਲੇ ਦੇ ਸਮੂਹ ਲੋੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਕੇ ਇਸ ਨੂੰ ਵੱਧ ਤੋੋਂ ਵੱਧ ਕਾਮਯਾਬ ਕਰਨ ਤਾਂ ਜੋੋ ਇਸ ਭਿਆਨਕ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕੇ।
————-