Deputy Commissioner has given message to share happiness with distributing sweets, books and plants by not wearing crackers on the occasion of Diwali and bandi chord Diwas.

Publish Date : 06/11/2018
meeting

ਡਿਪਟੀ ਕਮਿਸ਼ਨਰ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਪਟਾਕੇ ਨਾ ਚਲਾ ਕੇ ਮਠਿਆਈਆਂ, ਕਿਤਾਬਾਂ ਅਤੇ ਪੌਦੇ ਆਦਿ ਵੰਡ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਦਿੱਤਾ ਸੰਦੇਸ਼
ਜ਼ਿਲ੍ਹੇ ਦੇ 588 ਸਕੂਲਾਂ ਦੇ ਵਿਦਿਆਰਥੀਆਂ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਅਤੇ ਪਬਲਿਕ ਨੁਮਾਇੰਦਿਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਚੁਕਾਈ ਸਹੁੰ
ਵਿਸ਼ੇਸ ਸਮਾਗਮਾਂ ਦੌਰਾਨ ਲੱਗਭੱਗ 1.50 ਲੱਖ ਲੋਕਾਂ ਵੱਲੋਂ ਗਰੀਨ ਦਿਵਾਲੀ ਮਨਾਉਣ, ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਫਸਲਾਂ ਦੀ ਰਹਿੰਦ-ਖੰਹੂਦ ਨੂੰ ਅੱਗ ਨਾ ਲਾਉਣ ਦਾ ਲਿਆ ਪ੍ਰਣ
ਤਰਨ ਤਾਰਨ 5 ਨਵੰਬਰ:
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅੱਜ ਜ਼ਿਲ੍ਹੇ ਦੇ 588 ਸਕੂਲਾਂ ਦੇ ਵਿਦਿਆਰਥੀਆਂ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਅਤੇ ਪਬਲਿਕ ਨੁਮਾਇੰਦਿਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ।ਇਸ ਸਬੰਧੀ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਪਟਾਕੇ ਨਾ ਚਲਾ ਕੇ ਮਠਿਆਈਆਂ, ਕਿਤਾਬਾਂ ਅਤੇ ਪੌਦੇ ਆਦਿ ਵੰਡ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੱਤਾ ।ਇਸ ਮੌਕੇ ‘ਤੇ ਵਾਤਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਬੂਟੇ ਵੀ ਲਗਾਏ ਗਏ ।
ਅੱਜ ਜ਼ਿਲ੍ਹੇ ਵਿੱਚ ਕਰਵਾਏ ਗਏ ਵਿਸ਼ੇਸ ਸਮਾਗਮਾਂ ਦੌਰਾਨ ਲੱਗਭੱਗ 1.50 ਲੱਖ ਲੋਕਾਂ ਵੱਲੋਂ ਇਸ ਵਾਰ ਗਰੀਨ ਦਿਵਾਲੀ ਮਨਾਉਣ, ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਫਸਲਾਂ ਦੀ ਰਹਿੰਦ-ਖੰਹੂਦ ਨੂੰ ਅੱਗ ਨਾ ਲਾਉਣ ਅਤੇ ਹੋਰ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦਾ ਪ੍ਰਣ ਲਿਆ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਇਸ ਨਾਲ ਦੁਰਘਟਨਾਵਾਂ ਵੀ ਵਾਪਰਦੀਆਂ ਹਨ।ਪਟਾਕਿਆਂ ਦੇ ਗੰਦੇ ਧੂੰਏਂ ਨਾਲ ਕਈ ਤਰਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ। ਉਹਨਾਂ ਨੇ ਜ਼ਿਲੇ ਦੇ ਨਾਗਿਰਕਾਂ ਨੂੰ ਅਪੀਲ ਕਿਹਾ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਅਤੇ ਗਰੀਨ ਦੀਵਾਲੀ ਮਨਾਉਣ ਵਿਚ ਸਹਿਯੋਗ ਦਿੱਤਾ ਜਾਵੇ ।
ਉਹਨਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਾਰੇ ਹਾਇਰ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਗਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਕੂਲੀ ਵਿਦਿਆਰਥੀਆਂ ਵਿਚ ਪੇਂਟਿੰਗ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ।
ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਦਿਵਾਇਆ ਗਿਆ।ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਰਨਲ ਡਾ. ਮਨਦੀਪ ਕੌਰ, ਡਿਪਟੀ ਡਾਇਰੈਕਟਰ ਡਾ. ਬਾਜ਼ ਸਿੰਘ ਬਾਗਬਾਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
————