Close

Deputy Commissioner held a meeting with Chemist Association Representatives regarding Corona Virus

Publish Date : 16/03/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਰੋਨਾ ਵਾਇਰਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਤਰਨ ਤਾਰਨ, 16 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਕਮਲ ਅਗਰਵਾਲ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਕੈਮਿਸਟ ਸ਼ਾੱਪ ‘ਤੇ ਸੈਨੇਟਾਈਜ਼ਰ ਅਤੇ ਮਾਸਕ ਦੀ ਵਿਕਰੀ ਮੌਕੇ ਗ੍ਰਾਹਕ ਤੋਂ ਨਜਾਇਜ਼ ਵੈਸੇ ਨਾ ਵਸੂਲੇ ਜਾਣ।ਉਹਨਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਸੈਨੇਟਾਈਜ਼ਰ ਜਾਂ ਮਾਸਕ ਆਦਿ ਦੀ ਜਮ੍ਹਾਂਖੋਰੀ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਹੁਣ ਤੱਕ ਜਿਲਾ ਤਰਨ ਤਾਰਨ ਵਿੱਚ ਇਸ ਬਿਮਾਰੀ ਦਾ ਕੋਈ ਵੀ ਸ਼ੱਕੀ ਕੇਸ ਨਹੀਂ ਮਿਲਿਆ ਹੈ।ਉਹਨਾਂ ਦੱਸਿਆ ਕਿ ਇਹ ਬਿਮਾਰੀ ਨਾਲ ਪੀੜਿਤ ਮਨੁੱਖ ਨੂੰ ਨੱਕ ਵਗਣਾ, ਗਲੇ ਵਿੱਚ ਖਾਰਸ਼, ਬੁਖਾਰ , ਖਾਂਸੀ, ਜੁਕਾਮ, ਛਿੱਕਾਂ, ਥਕਾਵਟ, ਨਿਮੋਨੀਆਂ, ਸਾਹ ਲੈਣ ਵਿੱਚ ਮੁਸ਼ਕਿਲ, ਫੇਫੜਿਆਂ ਵਿੱਚ ਸੋਜ਼ ਜਿਹੇ ਲੱਛਣ ਹੁੰਦੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰਾਂ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। 
ਉਹਨਾਂ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਰੋਨਾ ਵਾਇਰਸ ਬਿਮਾਰੀ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼  ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ।ਜਦੋਂ ਮਰੀਜ਼ ਖਾਂਸੀ ਕਰਦਾ ਹੈ ਜਾਂ ਛਿੱਕਦਾ ਹੈ ਤਾਂ ਵਾਇਰਸ ਆਸ ਪਾਸ ਮੌਜੂਦ ਵਿਅਕਤੀਆਂ ਤੱਕ ਫੈਲਦਾ ਹੈ ਤੇ ਨਾਲ ਹੀ ਨਜ਼ਦੀਕ ਮੌਜੂਦ ਵਸਤਾਂ ਤੇ ਵੀ ਪਹੁੰਚ ਜਾਂਦਾ ਹੈ। 
ਉਨਾ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ।ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।
ਉਹਨਾ ਕਿਹਾ ਕਿ ਆਮ ਲੋਕਾਂ ਨੂੰ ਸਿਹਤਮੰਦ ਜੀਵਣ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਹੱਥ ਧੋਣ ਦੀ ਸਹੀ ਪ੍ਰਕ੍ਰਿਆ ਬਾਰੇ ਜਾਗਰੂਕ ਕਰਨ।ਵਧੇਰੇ ਜਾਣਕਾਰੀ ਲਈ ਟੋਲ ਫਰੀ ਮੈਡੀਕਲ ਹੈਲਪ ਲਾਈਨ ਨੰਬਰ 104 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
—————