Close

Deputy Commissioner held Special meeting with the concerned officials to ensure smooth procurement of wheat procurement in the district.

Publish Date : 06/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦੇ ਸੂਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 6 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦੇ ਸੂਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਅਤੇ ਆੜਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਖਡੁਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਖਰਦੀ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਬਣੀਆਂ ਨਵੀਆਂ ਪ੍ਰਸਥਿਤੀਆਂ ਅਨੁਸਾਰ ਕਣਕ ਦੀ ਖਰੀਦ ਸਮੇਂ “ਸਮਾਜਿਕ ਵਿੱਥ” ਦਾ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਉਹਨਾਂ ਕਿਹਾ ਕਿ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਆਪਣੀ ਸਬ ਡਵੀਜਨ ਦੇ ਉਪ ਕਪਤਾਨ ਪੁਲਿਸ ਸਮੇਤ ਆਪਣੀ-ਆਪਣੀ ਸਬ ਡਵੀਜ਼ਨ ਦੇ ਸਰਗਰਮ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਸਬੰਧੀ ਸ਼ਡਿਊਲ ਤਿਆਰ ਕਰ ਲੈਣ। 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਡੇ ਪਿੰਡਾਂ ਵਿੱਚ ਕੱਚੀਆਂ ਮੰਡੀਆਂ ਬਣਾਉਣ ਦੀ ਤਜਵੀਜ 7 ਅਪ੍ਰੈਲ ਤੱਕ ਭੇਜੀ ਜਾਵੇ। ਕੱਚੀਆਂ ਮੰਡੀਆਂ ਬਣਾਉਣ ਲਈ ਪਿੰਡਾਂ ਵਿੱਚ ਛੋਟੇ-ਛੋਟੇ ਕਲਸਟਰ ਬਣਾਏ ਜਾਣ, ਜੋ ਸਕੂਲ ਦੀ ਗਰਾਊਂਡ ਜਾਂ ਖੇਡ ਸਟੇਡੀਅਮ ਜਾਂ ਕੋਈ ਹੋਰ ਜਨਤਕ ਜਗ੍ਹਾ ਤੇ ਬਣਾਏ ਜਾ ਸਕਦੇ ਹਨ। 
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖਰਾਕ ਤੇ ਸਪਲਾਈਜ਼ ਕੰਟਰੋਲਰ, ਤਰਨ ਤਾਰਨ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਸਮੇਂ ਲੋੜੀਂਦਾ ਬਾਰਦਾਨਾ 2 ਦਿਨ ਪਹਿਲਾਂ ਮੰਡੀਆਂ ਵਿੱਚ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।ਇਸ ਸਬੰਧੀ ਜਿਲ੍ਹਾ ਖਰਾਕ ਤੇ ਸਪਲਾਈਜ਼ ਕੰਟਰੋਲਰ, ਤਰਨ ਤਾਰਨ ਠੇਕੇਦਾਰਾਂ ਨਾਲ ਬੈਠ ਕੇ ਪਹਿਲਾਂ ਹੀ ਵਰਕਆਊਟ ਕਰ ਲੈਣ ਅਤੇ ਬਾਰਦਾਨਾ ਪਹੁੰਚਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲੈਣ।
ਇਸ ਮੌਕੇ ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਤਰਨ ਤਾਰਨ ਨੂੰ ਹਦਾਇਤ ਕੀਤੀ ਕਿ ਉਹ ਨਰੇਗਾ ਦੀ ਲੇਬਰ ਦੇ ਮੈਂਬਰਾਂ ਦੀਆਂ ਸੂਚੀਆਂ ਜਿਲ੍ਹਾ ਮੰਡੀ ਅਫਸਰ, ਤਰਨ ਤਾਰਨ ਨੂੰ ਮੁਹੱਈਆ ਕਰਵਾਉਣ। ਉਹਨਾਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਾਰਦਾਨਾ ਪਹੁੰਚਾਉਣ, ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਇੱਕ-ਇੱਕ ਗੱਲ ਸਪੱਸ਼ਟ ਹੋਣੀ ਚਾਹੀਦੀ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
————