Close

Deputy Commissioner held special meeting with the relevant authorities for the successful completion of the 8th census of the country

Publish Date : 12/02/2020
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
15 ਮਈ ਤੋਂ 30 ਜੂਨ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਕੀਤੀ ਜਾਵੇਗੀ ਨੰਬਰਿੰਗ
ਤਰਨ ਤਾਰਨ, 12 ਫਰਵਰੀ :
ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ,  ਉਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਤੋਂ ਇਲਾਵਾ ਸਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦੀ ਜਨਗਣਨਾ ਕਰਨ ਦਾ ਕੰਮ 31 ਮਾਰਚ 2021 ਤੱਕ ਮੁਕੰਮਲ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਸਭ ਤੋਂ ਪਹਿਲਾ 15 ਮਈ, 2020 ਤੋਂ 30 ਜੂਨ 2020 ਤੱਕ ਜ਼ਿਲੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਨੰਬਰਿੰਗ ਕੀਤੀ ਜਾਵੇਗੀ ਅਤੇ ਅਗਲੇ ਸਾਲ ਫਰਵਰੀ ਵਿੱਚ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜਨਗਣਨਾ ਦੀ ਮਹੱਤਤਾ ਸਬੰਧੀ ਦੱਸਦਿਆਂ ਕਿਹਾ ਕਿ ਭਾਰਤ ਦੀ ਜਨਗਣਨਾ ਹਰ 10 ਸਾਲ ਬਾਅਦ ਕੀਤੀ ਜਾਂਦੀ ਹੈ ਅਤੇ ਜਨਗਣਨਾ ਦੇ ਅਧਾਰ ’ਤੇ ਹੀ ਰਾਸ਼ਟਰ, ਰਾਜ ਅਤੇ ਪਿੰਡ ਪੱਧਰ ਦੇ ਆਂਕੜੇ ਸਰਕਾਰ ਤੱਕ ਪਹੁੰਚਦੇ ਹਨ। ਉਨਾਂ ਦੱਸਿਆ ਕਿ ਇਨਾਂ ਆਂਕੜਿਆਂ ਦੀ ਵਰਤੋਂ ਕਰਕੇ ਹੀ ਸਰਕਾਰਾ ਯੋਜਨਾਵਾਂ ਅਤੇ ਨੀਤੀਆਂ ਤਿਆਰ ਕਰਦੀਆਂ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸੇ ਕਰਕੇ ਪੂਰੀ ਲਗਨ ਅਤੇ ਤਨਦੇਹੀ ਨਾਲ ਬਿਲਕੁੱਲ ਸਹੀ ਆਂਕੜੇ ਇੱਕਠੇ ਕੀਤੇ ਜਾਣ, ਤਾਂ ਜੋ ਇਨਾਂ ਆਂਕੜਿਆਂ ਤੋਂ ਜਨਗਣਨਾ ਦਾ ਸਹੀ ਅਨੁਮਾਨ ਹੋ ਸਕੇ।
ਉਨਾਂ ਦੱਸਿਆ ਕਿ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਤੇ ਹੋਰ ਸਟਾਫ਼ ਨੂੰ ਮਾਸਟਰ ਟਰੇਨਰਜ਼ ਵੱਲੋਂ ਟਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਦੌਰਾਨ ਉਨਾਂ ਨੂੰ ਮੋਬਾਇਲ ਐਪ ਦੀ ਵਰਤੋਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।