Close

Deputy Commissioner holds special meeting with District Youth Advisory Committee

Publish Date : 20/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਯੁਵਾ ਸਲਾਹਕਾਰ ਕਮੇਟੀ ਨਾਲ ਵਿਸ਼ੇਸ ਮੀਟਿੰਗ
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਜਾਣਗੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ
ਤਰਨ ਤਾਰਨ, 19 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ. ਕੁਲਵੰਤ ਸਿੰਘ ਵੱਲੋਂ ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੀ ਜ਼ਿਲ੍ਹਾ ਯੂਥ ਸਲਾਹਕਾਰ ਕਮੇਟੀ (ਯੁਵਾ ਪ੍ਰੋਗਰਾਮ) ਨਾਲ ਵਿਸ਼ੇਸ਼ ਮੀਟਿੰਗ ਕੀਤੀ  ਗਈ।ਇਸ ਮੌਕੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਜਸਲੀਨ ਕੌਰ, ਸਿਵਲ ਸਰਜਨ ਡਾ. ਅਨੁਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਵਤਾਰ ਸਿੰਘ ਧਾਲੀਵਾਲ ਅਤੇ ਸ੍ਰੀ ਟੀ. ਐੱਸ. ਰਾਜਾ ਸ੍ਰ ਿਟੀ. ਐੱਸ. ਰਾਜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਨਹਿਰੂ ਯੁਵਾ ਕੇਂਦਰ ਵੱਲੋਂ ਡਿਪਟੀ ਕਮਿਸ਼ਨਰ ਦਾ ਮੈਡਮ ਜਸਲੀਨ ਕੌਰ ਦੀ ਅਗਵਾਈ ਦੇ ਵਿੱਚ ਸਮੁੱਚੇ ਸਟਾਫ਼ ਵੱਲੋਂ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ ।ਇਸ ਮੌਕੇ ਮੈਡਮ ਜਸਲੀਨ ਕੌਰ ਵੱਲੋਂ  ਨਹਿਰੂ  ਯੁਵਾ ਕੇਂਦਰ ਤਰਤਾਰਨ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।ਜਿਸ ‘ਤੇ ਹਾਜ਼ਰੀਨ ਕਮੇਟੀ ਮੈਂਬਰਾਂ ਵੱਲੋਂ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। 
ਇਸ ਮੌਕੇ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਤੇ ਗੌਰ ਕਰਦਿਆਂ ਕਿਹਾ ਕਿ ਪਹਿਲਾ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼  ਸਹਿਯੋਗ ਲਿਆ ਜਾਵੇਗਾ।ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਕਿਸਾਨਾਂ ਨੂੰ ਖੇਤਾ ਵਿੱਚ ਨਾੜ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਅਤੇ ਸਵੀਪ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਜਿਹੜੇ ਨੌਜਵਾਨਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਉਨ੍ਹਾਂ ਦੀਆਂ ਵੋਟਾਂ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਬਾਰੇ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸਰਕਾਰ ਵੱਲੋਂ ਭੇਜੇ ਗਏ ਬਜਟ ‘ਤੇ ਵੀ ਵਿਸ਼ੇਸ਼ ਚਰਚਾ ਕੀਤੀ ਗਈ।ਇਸ ਮੌਕੇ ਇੰਜ ਨਵਜੋਤ ਜੋਸ਼ੀ, ਮੈਡਮ ਸੋਨੀਆ, ਰੈਸਲਿੰਗ ਕੋਚ ਅਮਨਦੀਪ ਕੌਰ, ਹਰਪ੍ਰੀਤ ਸਿੰਘ, ਰਣਜੀਤ ਕੌਰ, ਕਿਰਨਦੀਪ ਕੌਰ ਵੀ ਹਾਜ਼ਰ ਸਨ ।    
—————